25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਸਰਬਪੱਖੀ ਵਿਕਾਸ ਨੂੰ ਦੇਖਦੇ ਹੋਏ ਲੋਕ 'ਆਪ' ਨਾਲ ਜੁੜ ਰਹੇ-ਤਲਬੀਰ ਗਿੱਲ <br/>

Ad Position 21
No active advertisement
ਅਜੀਤ ਡੈਸਕ 28-09-2025
ਮੱਤੇਵਾਲ, 27 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ, ਸਰਪੰਚ ਹਰਜੀਤ ਸਿੰਘ ਉਦੋਕੇ ਕਲਾਂ ਦੇ ਉਦਮਾਂ ਸਦਕਾ ਅਤੇ ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਪਿੰਡ ਝਾਮਕਾ ਦੇ ਸੂਬੇਦਾਰ ਸਰੂਪ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਜਗਰੂਪ ਸਿੰਘ, ਅੰਮਿ੍ਤਪਾਲ ਸਿੰਘ, ਹਰਭਿੰਦਰ ਸਿੰਘ, ਹਰਜਿੰਦਰ ਸਿੰਘ ਆਦਿ ਨੇ ਪਰਿਵਾਰਾਂ ਸਮੇਤ 'ਆਪ' 'ਚ ਸ਼ਾਮਿਲ ਹੋਏ | ਇਸ ਮੌਕੇ ਤਲਬੀਰ ਗਿੱਲ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ 'ਆਪ' 'ਚ ਆਏ ਸਾਰੇ ਸਮਰਥਕਾਂ ਦਾ ਨਿੱਘਾ ਸਵਾਗਤ ਕੀਤਾ | ਤਲਬੀਰ ਗਿੱਲ ਨੇ ਕਿਹਾ ਕਿ ਸ਼ਾਮਿਲ ਹੋਏ ਸਾਰੇ ਸਾਥੀਆਂ ਨੂੰ ਪਾਰਟੀ 'ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸੀਨੀਅਰ ਆਪ ਆਗੂ ਤਲਬੀਰ ਗਿੱਲ ਨੇ ਸ਼ਾਮਿਲ ਹੋਏ ਸਾਥੀਆਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਦੇ ਲੋਕ ਲੁਭਾਵਣੇ ਝੂਠੇ ਵਾਅਦਿਆਂ ਤੋਂ ਦੁਖੀ ਹਨ, ਜਿਸ ਕਾਰਨ ਲੋਕ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਅਨੇਕਾ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਅੱਜ ਜਿਥੇ ਪੰਜਾਬੀਆਂ ਨੂੰ ਉਨ੍ਹਾਂ ਦਾ ਬਣਦਾ ਮੁੱਢਲਾ ਅਧਿਕਾਰ ਸਿੱਖਿਆ, ਮੈਡੀਕਲ ਵਰਗੀਆਂ ਸਹੂਲਤਾਂ ਘਰ ਬੈਠੇ ਮਿਲ ਰਹੀਆਂ ਹਨ, ਉਥੇ ਹੀ ਪੰਜਾਬ ਦੇ ਹਰ ਵਰਗ ਨੂੰ ਮੁਫਤ ਬਿਜਲੀ ਦੀ ਸਹੂਲਤ ਦੇ ਨਾਲ-ਨਾਲ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਹਰ ਵਰਗ ਲਈ 10 ਲੱਖ ਰੁਪਏ ਦੇ ਇਲਾਜ ਦੀ ਸਹੂਲਤ ਵੀ ਮਿਲਣ ਜਾ ਰਹੀ ਹੈ, ਜਿਸ ਨਾਲ ਪੂਰੇ ਭਾਰਤ ਵਿਚੋਂ ਪੰਜਾਬ ਪਹਿਲਾ ਸੂਬਾ ਹੋਵੇਗਾ | ਇਸ ਮੌਕੇ ਸਰਪੰਚ ਬਲਬੀਰ ਸਿੰਘ ਬੋਪਾਰਾਏ, ਸਰਪੰਚ ਹਰਗੁਰਿੰਦਰ ਸਿੰਘ ਮਾਨ, ਲਖਵਿੰਦਰ ਸਿੰਘ ਉਦੋਕੇ ਕਲਾਂ, ਪ੍ਰਗਟ ਸਿੰਘ ਝਾਮਕਾ, ਬਲਜਿੰਦਰ ਸਿੰਘ ਕਲੇਰ ਬਾਲਾ, ਸਾਬਕਾ ਸਰਪੰਚ ਇੰਦਰ ਸਿੰਘ ਉਦੋਕੇ, ਮਹਿੰਦਰ ਸਿੰਘ, ਪਰਮਜੀਤ ਸਿੰਘ ਦੁਬਈ ਵਾਲੇ, ਗੁਰਬੀਰ ਸਿੰਘ ਮੱਲ੍ਹੀ ਮੱਤੇਵਾਲ, ਗੁਰਸੇਵਕ ਮੱਤੇਵਾਲ, ਬੱਬਰ ਮੱਤੇਵਾਲ, ਸਰਪੰਚ ਮਨਦੀਪ ਸਿੰਘ, ਸਾਬਕਾ ਸਰਪੰਚ ਗੁਰਜੰਟ ਸਿੰਘ ਉਦੋਕੇ ਆਦਿ ਤੋਂ ਇਲਾਵਾ ਬਹੁਤ ਸਾਰੇ ਪਾਰਟੀ ਵਰਕਰ ਤੇ ਆਗੂ ਮੌਜਦੂ ਸਨ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਦੀ ਪੰਜਾਬ ਦੀ ਸਭ ਤੋਂ ਨਿਕੰਮੀ ਸਰਕਾਰ-ਸੁਖਬੀਰ ਸਿੰਘ ਬਾਦਲ <br/> ਅਗਲੀ ਖ਼ਬਰ ਧੰਨ ਧੰਨ ਬਾਬਾ ਭਾਈ ਸਾਲ੍ਹੋ ਦੇ ਪਵਿੱਤਰ ਜਨਮ ਦਿਹਾੜੇ ਦੇ ਸੰਬੰਧ ਵਿਚ ਡੇਰਾ ਬਾਬਾ ਭਾਈ ਸਾਲ੍ਹੋ ਵਿਖੇ ਸਾਲਾਨਾ ਮੇਲਾ ਅੱਜ...
Ad Position 24