25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਦੀ ਪੰਜਾਬ ਦੀ ਸਭ ਤੋਂ ਨਿਕੰਮੀ ਸਰਕਾਰ-ਸੁਖਬੀਰ ਸਿੰਘ ਬਾਦਲ <br/>

Ad Position 21
No active advertisement
ਅਜੀਤ ਡੈਸਕ 28-09-2025
ਅਜਨਾਲਾ/ ਗੱਗੋਮਾਹਲ/ ਰਮਦਾਸ, 27 ਸਤੰਬਰ (ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਰਾਵੀ ਦਰਿਆ 'ਚ ਭਿਆਨਕ ਹੜ੍ਹਾਂ ਤੋਂ ਕਰੀਬ ਇਕ ਮਹੀਨਾ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਦੂਸਰੀ ਵਾਰ ਵਿਧਾਨ ਸਭਾ ਹਲਕਾ ਅਜਨਾਲਾ ਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾਇਜ਼ਾ ਲੈਣ ਲਈ ਪੁੱਜੇ | ਜਿੱਥੇ ਉਨ੍ਹਾਂ ਕਿਸਾਨਾਂ, ਮਜਦੂਰਾਂ ਤੇ ਆਮ ਲੋਕਾਂ ਨਾਲ ਉਨ੍ਹਾਂ ਦਾ ਹਾਲ ਜਾਣਨ ਲਈ ਗੱਲਬਾਤ ਕੀਤੀ | ਪਿੰਡ ਵਿਛੋਆ ਤੋਂ ਪਸ਼ੂਆਂ ਲਈ ਦਿੱਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਚਾਰੇ ਦੀਆਂ ਟਰਾਲੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਪਿੰਡ ਬਾਉਲੀ ਦੇ ਨੌਮਣੀ ਨਾਲੇ ਤੇ ਪੁੱਜੇ ਜਿੱਥੇ ਕਾਰਸੇਵਾ ਵਾਲੇ ਬਾਬਾ ਜੋਧਬੀਰ ਸਿੰਘ ਤੇ ਬਾਬਾ ਜੋਗਾ ਸਿੰਘ ਮਹਿਲ ਬੁਖਾਰੀ ਵਲੋਂ ਬਣਾਏ ਜਾ ਰਹੇ ਬੰਨਾਂ 'ਤੇ ਪੁੱਜੇ ਜਿੱਥੇ ਉਨ੍ਹਾਂ ਨੂੰ ਕਾਰੇਸਵਾ ਵਾਲੇ ਸੰਤਾਂ ਤੇ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ | ਉਪਰੰਤ ਸੁਖਬੀਰ ਸਿੰਘ ਬਾਦਲ ਕਾਫਲੇ ਸਮੇਤ ਅੰਮਿ੍ਤਸਰ ਜ਼ਿਲ੍ਹੇ ਦੇ ਸਭ ਤੋਂ ਵੱਧ ਪ੍ਰਭਾਵਿਤ ਪਿੰਡ ਘੋਨੇਵਾਹਲਾ ਦੇ ਉਸ ਬੰਨ੍ਹ 'ਤੇ ਪੁੱਜੇ ਜਿੱਥੇ ਕਾਰਸੇਵਾ ਗੁਰੂ ਕੇ ਬਾਗ ਵਾਲਿਆਂ ਵਲੋਂ ਬੰਨ੍ਹ ਬਣਾਇਆ ਜਾ ਰਿਹਾ ਹੈ, ਇਸ ਸਮੇਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਕਾਰਸੇਵਾ ਵਾਲੇ ਮਹਾਂਪੁਰਖ ਇਸ ਕਾਰਜ ਵਿਚ ਮੋਹਰੀ ਰੋਲ ਨਾ ਨਿਭਾਉਂਦੇ ਤਾਂ ਹੜ੍ਹਾਂ ਦਾ ਖਤਰਾ ਇਸ ਖੇਤਰ ਦੇ ਲੋਕਾਂ ਦੇ ਸਿਰ 'ਤੇ ਮੰਡਰਾਉਂਦਾ ਰਹਿੰਦਾ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾ: ਜੋਧ ਸਿੰਘ ਸਮਰਾ, ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਸਾਬਕਾ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਪ੍ਰੀਤ ਸਿੰਘ ਬਰਲਾਸ, ਗੁਰਪ੍ਰੀਤ ਸਿੰਘ ਵਡਾਲੀ, ਸਾਬਕਾ ਸਰਪੰਚ ਰਾਜਬੀਰ ਸਿੰਘ ਬਾਉਲੀ, ਸਾਬਕਾ ਸਰਪੰਚ ਗੁਰਚਰਨਜੀਤ ਸਿੰਘ ਰਾਜੂ ਅਵਾਣ, ਕੌਂਸਲਰ ਸ਼ੇਰ ਸਿੰਘ ਸ਼ੇਰਾ, ਸੁਰਿੰਦਰਪਾਲ ਕਾਲੀਆ, ਸਰਪੰਚ ਨਿਸ਼ਾਨ ਸਿੰਘ ਕੋਟਲੀ ਕੋਰੋਟਾਨਾ, ਨੰਬਰਦਾਰ ਨਿਰੰਜਨ ਸਿੰਘ ਪੰਡੋਰੀ ਸੁੱਖਾ ਸਿੰਘ, ਫੌਜੀ ਦੀਦਾਰ ਸਿੰਘ, ਬਾਬਾ ਮਲੂਕ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ ਅੜਾਇਆ, ਪ੍ਰੋ: ਡਾ. ਜਸਬੀਰ ਸਿੰਘ, ਮਹਿਲ ਸਿੰਘ ਕਮੀਰਪੁਰਾ, ਪਰਮਜੀਤ ਸਿੰਘ ਘੋਨੇਵਾਲਾ, ਅਨੋਖ ਸਿੰਘ, ਅਮਰਜੀਤ ਸਿੰਘ, ਇੰਦਰਜੀਤ ਸਿੰਘ, ਸੋਨਾ ਪੱਛੀਆ, ਕਰਨੈਲ ਸਿੰਘ, ਕਸ਼ਮੀਰ ਮਸੀਹ, ਬਲਦੇਵ ਮਸੀਹ, ਕਸ਼ਮੀਰ ਸਿੰਘ ਫੌਜੀ, ਸੁਖਬੀਰ ਸਿੰਘ, ਪ੍ਰਧਾਨ ਕਿ੍ਪਾਲ ਸਿੰਘ, ਲਖਵਿੰਦਰ ਸਿੰਘ, ਜਸਪਾਲ ਸਿੰਘ ਰੰਧਾਵਾ, ਸ਼ਮਸ਼ੇਰ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ, ਸਰਵਣ ਸਿੰਘ, ਜੈਮਲ ਸਿੰਘ, ਨਿਰੰਜਨ ਸਿੰਘ, ਬੂਟਾ ਸਿੰਘ, ਲਖਬੀਰ ਸਿੰਘ, ਗੁਰਵੰਤ ਸਿੰਘ ਕੁੱਕੂ, ਕਰਨਪ੍ਰਤਾਪ ਸਿੰਘ, ਕਰਨੈਲ ਸਿੰਘ, ਬਾਬਾ ਬਲਬੀਰ ਸਿੰਘ, ਗੁਰਭੇਜ ਸਿੰਘ, ਮਨਵਿੰਦਰ ਸਿੰਘ, ਅਕਾਸ਼ਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਦੀਪ ਗਿੱਲ ਨੇ ਨੰਗਲ ਗੁਰੂ ਵਿਖੇ ਰਾਸ਼ਨ ਸਮੱਗਰੀ ਭੇਟ ਕੀਤੀ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਸਰਬਪੱਖੀ ਵਿਕਾਸ ਨੂੰ ਦੇਖਦੇ ਹੋਏ ਲੋਕ 'ਆਪ' ਨਾਲ ਜੁੜ ਰਹੇ-ਤਲਬੀਰ ਗਿੱਲ...
Ad Position 24