ਜੰਡਿਆਲਾ ਗੁਰੂ, 27 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ-2 ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਨੇ ਹਲਕੇ ਦੇ ਪਿੰਡ ਨੰਗਲ ਗੁਰੂ ਵਿਚ ਭਾਜਪਾ ਵਲੋਂ ਸੇਵਾ ਪਖਵਾੜਾ ਤਹਿਤ ਗਰੀਬ, ਅੰਗਹੀਣ ਅਤੇ ਵਿਧਵਾ ਮਹਿਲਾਵਾਂ ਨੂੰ ਰਾਸ਼ਨ ਅਤੇ ਹੋਰ ਸਮਗਰੀ ਦੀ ਵੰਡ ਕੀਤੀ | ਹਰਦੀਪ ਸਿੰਘ ਗਿੱਲ ਨੇ ਰਾਸ਼ਨ ਅਤੇ ਹੋਰ ਘਰੇਲੂ ਵਰਤੋਂ ਦਾ ਸਾਮਾਨ ਲੋੜਵੰਦਾਂ ਨੂੰ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਦੇ ਹੜ੍ਹ ਪੀੜਤਾਂ ਦੀ ਕੇਂਦਰ ਦੀ ਮੋਦੀ ਸਰਕਾਰ ਨੇ ਸਾਰ ਲਈ ਹੈ ਜਦ ਕਿ ਬਾਕੀ ਸਿਆਸੀ ਪਾਰਟੀਆਂ ਨੇ ਇਸ ਮਾਹੌਲ ਵਿਚ ਵੀ ਰਾਜਨੀਤੀ ਕਰਨ ਵਿਚ ਕਸਰ ਨਹੀਂ ਛੱਡੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜੈਮਲ ਸਿੰਘ, ਸਰਬਜੀਤ ਸਿੰਘ, ਜਗਰੂਪ ਸਿੰਘ ਵੀ ਹਾਜ਼ਰ ਸਨ |