ਜੇਠੂਵਾਲ, 18 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਮਨਿੰਦਰ ਸਿੰਘ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ. ਐੱਚ. ਓ. ਅਜੇਪਾਲ ਸਿੰਘ ਥਾਣਾ ਹੇਅਰ ਕੰਬੋਅ ਤੇ ਪੁਲਿਸ ਚੌਂਕੀ ਸੋਹੀਆਂ ਖੁਰਦ ਦੇ ਇੰਚਾਰਜ ਤਰਸੇਮ ਸਿੰਘ ਵਲੋਂ ਪੁਲਿਸ ਮੁਲਾਜ਼ਮ ਨਾਲ ਕੀਤੀ ਜਾ ਰਹੀ ਗਸਤ ਦੌਰਾਨ ਮੈਹਣੀਆਂ ਕੁਹਾਰਾਂ ਡਰੇਨ ਦੇ ਪੁੱਲ ਕੋਲ ਜਦੋਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਪੁਲਿਸ ਨੂੰ ਵੇਖ ਕੇ ਮੋਟਰਸਾਈਕਲ ਛੱਡ ਕੇ ਭੱਜਣ ਲਗਾ ਤਾਂ ਪੁਲਿਸ ਨੇ ਮੌਕੇ 'ਤੇ ਕਾਬੂ ਕੀਤਾ ਗਿਆ, ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਵਲੋਂ ਗਿ੍ਫਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਹਰਵਿੰਦਰ ਜੀਤ ਸਿੰਘ ਉਰਫ ਗੋਰਾ ਮੋਟਾ ਪੁੱਤਰ ਲਖਵਿੰਦਰ ਸਿੰਘ ਵਾਸੀ ਜੇਠੂਵਾਲ ਵਜੋਂ ਹੋਈ | ਪੁਲਿਸ ਨੇ ਉਸ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਏ. ਐੱਸ. ਆਈ. ਲੱਖਾ ਸਿੰਘ, ਰਾਜਵਿੰਦਰ ਸਿੰਘ, ਤਰਸੇਮ ਸਿੰਘ ਪੁਲਿਸ ਮੁਲਾਜ਼ਮ ਆਦਿ ਹਾਜ਼ਰ ਸਨ |
ਸੋਹੀਆਂ ਚੌਕੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ <br/>
ਅਜੀਤ ਡੈਸਕ
19-10-2025