03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਰੂਪ ਰੇਖਾ ਐਲਾਨੀ <br/>

Ad Position 21
No active advertisement
ਅਜੀਤ ਡੈਸਕ 19-10-2025

ਬਾਬਾ ਬਕਾਲਾ ਸਾਹਿਬ, 18 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਸੰਬੰਧੀ ਰੂਪ ਰੇਖਾ ਦਾ ਐਲਾਨ ਕਰ ਦਿੱਤਾ ਗਿਆ ਹੈ | ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਇੱਥੇ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ, ਜਥੇ. ਅਮਰਜੀਤ ਸਿੰਘ ਭਲਾਈਪੁਰ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ) ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁ: ਪਾਤਸ਼ਾਹੀ ਨੌਵੀਂ ਵਿਖੇ 8, 9 ਅਤੇ 11 ਨਵੰਬਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਗੁ: ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ 8 ਨਵੰਬਰ ਨੂੰ ਦਿਨ ਤੇ ਰਾਤ ਅਤੇ 9 ਨਵੰਬਰ ਨੂੰ ਸਾਰਾ ਦਿਨ ਗੁਰਮਤਿ ਸਮਾਗਮ ਹੋਣਗੇ, ਜਦਕਿ 11 ਨਵੰਬਰ ਨੁੰ ਗੁਰਦੁਆਰਾ ਸ੍ਰੀ ਧੋਬੜੀ ਸਾਹਿਬ ਤੋਂ ਸਜਾਏ ਗਏ ਮਹਾਨ ਨਗਰ ਕੀਰਤਨ ਦਾ ਇਥੇ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ | ਜਦਕਿ 5 ਨਵੰਬਰ ਨੂੰ ਵਿਸ਼ਾਲ ਅੰਮਿ੍ਤ ਸੰਚਾਰ ਹੋਵੇਗਾ ਇਸ ਮੌਕੇ ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਸਾ: ਮੀਤ ਮੈਨੇਜਰ ਭਾਈ ਮੋਹਣ ਸਿੰਘ ਕੰਗ, ਹੱੈਡ ਗ੍ਰੰਥੀ ਭਾਈ ਹਰਦੇਵ ਸਿੰਘ, ਭਾਈ ਜਗਦੇਵ ਸਿੰਘ ਮੁੱਖ ਪ੍ਰਚਾਰਕ, ਭਾਈ ਜੱਜ ਸਿੰਘ ਪ੍ਰਚਾਰਕ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਸਤਨਾਮ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ: ਭਗਵੰਤ ਸਿੰਘ ਸਾਬਕਾ ਸਰਪੰਚ ਬਾਬਾ ਬਕਾਲਾ ਨੂੰ ਸ਼ਰਧਾਂਜ਼ਲੀਆਂ ਭੇਟ ਅਗਲੀ ਖ਼ਬਰ ਪਿੰਡ ਵਡਾਲਾ ਭਿੱਟੇਵੱਡ ਵਿਖੇ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋਇਆ ਗੈਂਗਸਟਰ ਪੁਲਿਸ ਵਲੋਂ ਕਾਬੂ <br/>
Ad Position 24
No active advertisement