ਟਾਹਲੀ ਸਾਹਿਬ, 18 ਅਕਤੂਬਰ (ਵਿਨੋਦ ਭੀਲੋਵਾਲ)-ਵਿਧਾਨ ਸਭਾ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਾਬਕਾ ਸਰਪੰਚ ਸਤਨਾਮ ਸਿੰਘ ਕਾਜੀਕੋਟ ਜੋ ਬੀਤੇ ਦਿਨੀ ਅਚਾਨਕ ਹੀ ਅਕਾਲ ਚਲਾਣਾ ਕਰ ਗਏ ਸਨ ਅੱਜ ਉਨ੍ਹਾਂ ਦੇ ਨਮਿਤ ਭੋਗ ਸ੍ਰੀ ਅਖੰਡ ਪਾਠ ਸਾਹਿਬ ਤੇ ਅੰਤਿਮ ਅਰਦਾਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਜਨਰਲ ਸਕੱਤਰ ਸੰਦੀਪ ਸਿੰਘ ਸੰਧੂ ਨੇ ਬੋਲਦਿਆਂ ਕਿਹਾ ਕਿ ਸਤਨਾਮ ਸਿੰਘ ਕਾਜੀਕੋਟ ਮਿੱਠ ਬੋਲੜੇ ਤੇ ਨਿੱਘੇ ਸੁਭਾਅ ਦੇ ਮਾਲਕ ਸਨ ਅਤੇ ਰਾਜਾ ਵੜਿੰਗ ਦਾ ਸ਼ੋਕ ਸੰਦੇਸ਼ ਵੀ ਪੜਕੇ ਸੁਣਾਇਆ, ਪਰਿਵਾਰ ਦੇ ਅਤਿ ਨਜ਼ਦੀਕੀ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਵਿਦੇਸ਼ ਤੋਂ ਫੋਨ 'ਤੇ ਗੱਲ ਕਰਦਿਆਂ ਕਿਹਾ ਕਿ ਸਤਨਾਮ ਸਿੰਘ ਦੇ ਤੁਰ ਜਾਣ ਨਾਲ ਪਰਿਵਾਰ ਨੂੰ ਹੀ ਨਹੀਂ ਮੈਨੂੰ ਤੇ ਮੇਰੀ ਪਾਰਟੀ ਇੰਡੀਅਨ ਨੈਸ਼ਨਲ ਕਾਂਗਰਸ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ | ਇਸ ਮੌਕੇ ਕਾਜੀਕੋਟ ਨੂੰ ਸਰਧਾ ਦੇ ਫੁੱਲ ਭੇਟ ਕਰਨ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵੀਲ, ਐਡਵੋਕੇਟ ਬਲਵਿੰਦਰ ਸਿੰਘ ਸਿਆਲਕਾ, ਡਾ. ਭੁਪਿੰਦਰ ਸਿੰਘ ਸੱਚਰ, ਸਾਬਕਾ ਚੇਅਰਮੈਨ ਜਗਦੇਵ ਸਿੰਘ ਬੱਗਾ, ਮੈਂਬਰ ਸ਼੍ਰੋਮਣੀ ਕਮੇਟੀ ਭਗਵੰਤ ਸਿੰਘ ਸਿਆਲਕਾ, ਬਲਾਕ ਪ੍ਰਧਾਨ ਨਵਤੇਜ ਪਾਲ ਸਿੰਘ ਸੋਹੀਆਂ, ਬਲਾਕ ਪ੍ਰਧਾਨ ਤੇ ਕੌਂਸਲਰ ਨਵਦੀਪ ਸਿੰਘ ਸੋਨਾ, ਸਾਬਕਾ ਸਰਪੰਚ ਨਿਸ਼ਾਨ ਸਿੰਘ ਭੰਗਾਲੀ, ਡਾ. ਟੋਨੀ ਬੱਲਪੁਰੀਆਂ ਦੀਪਕਰਨ ਸਿੰਘ ਰੰਧਾਵਾ, ਸ਼ਮਸ਼ੇਰ ਸਿੰਘ ਸਰਪੰਚ ਬਾਬੋਵਾਲ, ਬੇਟਾ ਸ਼ਬਨਮਜੋਤ ਸਿੰਘ, ਭਰਾ ਚੈਂਚਲ ਸਿੰਘ ਸਰਪੰਚ, ਗੁਰਨਾਮ ਸਿੰਘ, ਆਤਮਾ ਸਿੰਘ ਸਰਪੰਚ, ਸੁਖਦੇਵ ਸਿੰਘ ਲੰਬੜਦਾਰ, ਗੁਰਚਰਨ ਸਿੰਘ, ਸੁਲੱਖਣ ਸਿੰਘ ਕੱਥੂਨੰਗਲ, ਪਰਮਜੀਤ ਸਿੰਘ ਭੋਏਵਾਲ, ਹਰਮਨ ਸਿੰਘ, ਡਾਕਟਰ ਮੋਹਨ ਸਿੰਘ, ਬਖ਼ਸ਼ੀਸ਼ ਸਿੰਘ ਉਦੋਕੇ, ਰੋਜ਼ੀ ਬੱਲਪੁਰੀਆਂ, ਗੁਰਿੰਦਰ ਸਿੰਘ ਫੱਤੂਭੀਲਾ, ਤਰਲੋਚਨ ਸਿੰਘ ਸਿਆਲਕਾ ਤੇ ਹੋਰ ਵੀ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਨੇ ਵੀ ਵਿਦੇਸ਼ ਤੋਂ ਫੋਨ ਰਾਹੀਂ ਆਪਣੇ ਦੁੱਖ ਦਾ ਇਜ਼ਹਾਰ ਕੀਤਾ |