ਜੇਠੂਵਾਲ, 19 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਤਰਨ ਤਾਰਨ ਦੀ 11 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਨੂੰ ਜਿਤਾਉਣ ਲਈ ਹਲਕੇ ਨੂੰ ਜ਼ੋਨਾਂ ਵਿਚ ਵੰਡ ਕੇ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ, ਸੀਨੀਅਰ ਆਗੂਆਂ ਅਤੇ ਵਰਕਰਾਂ ਦੀਆਂ ਪਿੰਡ ਪੱਧਰ 'ਤੇ ਡਿਊਟੀਆਂ ਲਾਈਆਂ ਗਈਆਂ | ਉਕਤ ਪ੍ਰਗਟਾਵਾ ਹਲਕਾ ਤਰਨ ਤਾਰਨ ਜ਼ਿਮਨੀ ਚੋਣ ਦੇ ਇੰਚਾਰਜ ਸ. ਗੁਲਜ਼ਾਰ ਸਿੰਘ ਰਣੀਕੇ ਨੇ ਗੱਲਬਾਤ ਦੌਰਾਨ ਕੀਤਾ | ਰਾਣੀਕੇ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਵੋਟਰਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਜਿੱਤ ਯਕੀਨੀ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਵਿੰਦਰ ਪਾਲ ਸਿੰਘ ਲਾਲੀ ਰਾਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਧਰਮਬੀਰ ਸਿੰਘ ਸੋਹੀ, ਕਰਮ ਸਿੰਘ ਗਿੱਲ ਜੇਠੂਵਾਲ, ਗੁਰਪ੍ਰੀਤ ਸਿੰਘ ਸ਼ੇਰਾ ਸੋਹੀ, ਸੰਤੋਖ ਸਿੰਘ ਜੇਠੂਵਾਲ ਆਦਿ ਸ਼ਾਮਿਲ ਸਨ |
ਅਕਾਲੀ ਦਲ ਦੀ ਉਮੀਦਵਾਰ ਨੂੰ ਜਿਤਾਉਣ ਲਈ ਹਲਕੇ ਨੂੰ ਜ਼ੋਨਾਂ 'ਚ ਵੰਡ ਕੇ ਆਗੂਆਂ ਦੀਆਂ ਡਿਊਟੀਆਂ ਲਾਈਆਂ-ਰਣੀਕੇ
ਅਜੀਤ ਡੈਸਕ
20-10-2025