ਸਠਿਆਲਾ, 19 ਅਕਤੂਬਰ (ਜਗੀਰ ਸਿੰਘ ਸਫਰੀ)-ਬਾਬਾ ਗੋਬਿੰਦ ਐਂਡ ਬਿ੍ਗੇਡੀਅਰ ਜੀ. ਐੱਸ. ਬੱਲ ਮੈਮੋਰੀਅਲ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦੇ ਵਿਦਿਆਰਥੀਆਂ ਨੇ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣ ਦਾ ਲਿਆ ਪ੍ਰਣ ਲਿਆ ਹੈ | ਇਸ ਬਾਰੇ ਸਕੂਲ ਦੀ ਪਿ੍ੰ: ਸ਼ੁਭਨੀਤ ਕੌਰ ਨੇ ਦੱਸਿਆ ਹੈ ਕਿ ਸਕੂਲ ਦੇ ਪ੍ਰਧਾਨ ਰਿਟਾ: ਮੇਜਰ ਜਰਨਲ ਗੁਰਪਾਲ ਸਿੰਘ ਬੱਲ ਵਲੋਂ ਦੀਵਾਲੀ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਪ੍ਰਦੂਸ਼ਨ ਰਹਿਤ ਅਤੇ ਸੁਰੱਖਿਅਤ ਢੰਗ ਨਾਲ ਦੀਵਾਲੀ ਮਨਾਉਣ ਦੇ ਟਿਪਸ ਦਿੱਤੇ ਸਨ | ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾਉਣ ਦੀ ਸਹੁੰ ਵੀ ਚੁਕਾਈ | ਇਸ ਮੌਕੇ ਮੈਡਮ ਬਲਜਿੰਦਰ ਕੌਰ, ਹਰਜੀਤ ਕੌਰ ਕਲਰਕ ਡੀ.ਪੀ. ਅਰਜਨ ਸਿੰਘ, ਪ੍ਰਭਜੋਤ ਸਿੰਘ ਆਦਿ ਹਾਜ਼ਰ ਸਨ |