11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਔਜਲਾ, ਡੀ.ਸੀ. ਦੀ ਅਗਵਾਈ 'ਚ ਕਾਂਗਰਸੀ ਵਰਕਰ ਉਮੀਦਵਾਰ ਕਰਨਬੀਰ ਬੁਰਜ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰਨਗੇ-ਨਿਸ਼ਾਨ ਸੋਹੀ <br/>

Ad Position 21
No active advertisement
ਅਜੀਤ ਡੈਸਕ 01-11-2025
ਜੇਠੂਵਾਲ, 31 ਅਕਤੂਬਰ (ਰੰਧਾਵਾ)-ਤਰਨਤਾਰਨ ਵਿਧਾਨ ਹਲਕੇ ਦੀ 11 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਵੀਰ ਸਿੰਘ ਬੁਰਜ ਦੇ ਹੱਕ ਵਿਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਹਲਕਾ ਅਟਾਰੀ ਦੇ ਸਾਬਕਾ ਕਾਂਗਰਸੀ ਵਿਧਾਇਕ ਤਰਸੇਮ ਸਿੰਘ ਡੀ.ਸੀ. ਦੀ ਅਗਵਾਈ ਵਿਚ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰ ਚੋਣ ਪ੍ਰਚਾਰ ਕਰਕੇ ਉਸ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰਨਗੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਸਰਕਲ ਪੰਡੋਰੀ ਦੇ ਪ੍ਰਧਾਨ ਨਿਸ਼ਾਨ ਸਿੰਘ ਸੋਹੀ ਨੇ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਹਿੰਮਤ ਸਿੰਘ ਸੋਹੀ, ਹਰਵਿੰਦਰ ਸਿੰਘ, ਬਲਜਿੰਦਰ ਸਿੰਘ, ਜਸਬੀਰ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ, ਗੁਰਵਿੰਦਰ ਸਿੰਘ ਹੋਰ ਕਾਂਗਰਸੀ ਵਰਕਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਪਟੇਲ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਹਰਦੀਪ ਗਿੱਲ ਦੀ ਅਗਵਾਈ ਹੇਠ ਹੋਈ ਮੈਰਾਥਨ ਦੌੜ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ, ਨੌਰੰਗਪੁਰ ਦੀ ਲੋਕਲ ਪ੍ਰਬੰਧਕ ਕਮੇਟੀ ਦੀ ਚੋਣ-ਤਰਸੇਮ ਸਿੰਘ ਗਿੱਲ ਪ੍ਰਧਾਨ ਬਣੇ <...
Ad Position 24