ਬਾਬਾ ਬਕਾਲਾ ਸਾਹਿਬ, 31 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਜਗਤ ਗੁਰੂ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਮਿਤੀ 4-5 ਨਵੰਬਰ ਨੂੰ ਬੜੀ ਸ਼ਰਧਾ ਪੂਰਵਕ ਮਨਾਏ ਜਾ ਰਹੇ ਹਨ | ਇਸ ਸਬੰਧੀ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਅਤੇ ਮੀਤ ਮੈਨੇਜਰ ਜਗਤਾਰ ਸਿੰਘ ਨੇ ਦੱਸਿਆ ਹੈ ਕਿ ਇਕ ਵਿਸ਼ਾਲ ਨਗਰ ਕੀਰਤਨ, ਮਿਤੀ 4 ਨਵੰਬਰ, ਦਿਨ ਮੰਗਲਵਾਰ ਨੂੰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾ ਰਿਹਾ ਹੈ ਅਤੇ 5 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਰੀ ਧਾਰਮਿਕ ਦੀਵਾਨ ਸੱਜਣਗੇ | ਗੁਰਦੁਆਰਾ ਸਾਹਿਬ ਤੋਂ ਗੁਰੂ ਤੇਗ ਬਹਾਦਰ ਸ਼ਬਦੀ ਜਥੇ ਵੱਲੋਂ ਪ੍ਰਭਾਤ ਫੇਰੀਆਂ ਆਰੰਭ ਹੋ ਚੁੱਕੀਆਂ ਹਨ, ਜੋ ਕਿ 3 ਨਵੰਬਰ ਤੱਕ ਸਜਾਈਆਂ ਜਾਣਗੀਆਂ | ਇਸ ਮੌਕੇ ਭਾਈ ਮੁਖਤਿਆਰ ਸਿੰਘ ਭਾਗੁਵਾਲ, ਚੈਂਚਲ ਸਿੰਘ ਪ੍ਰਧਾਨ ਕਿਪ੍ਰਾਲ ਸਿੰਘ, ਸੁਖਚੈਨ ਸਿੰਘ ਗਿੱਲ , ਅਮਰੀਕ ਸਿੰਘ ਰੱਬ, ਪਰਮਜੀਤ ਸਿੰਘ ਪੰਚ, ਪਰਮਵੀਰ ਸਿੰਘ, ਕੁਲਦੀਪ ਸਿੰਘ, ਮੁਖਤਾਰ ਸਿੰਘ ਲਾਡੀ, ਮੰਨੂੰ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ |