11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ ਦੇ ਵਿਦਿਆਰਥੀਆਂ ਨੇ 69ਵੀਂ ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 01-11-2025
ਮਾਨਾਂਵਾਲਾ, 31 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਗਈ 69ਵੀਂ ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 9 ਗੋਲਡ, 12 ਸਿਲਵਰ ਤੇ 5 ਤਾਂਬੇ ਦੇ ਮੈਡਲ ਜਿੱਤ ਕੇ ਸਕੂਲ ਦਾ ਨਾਮ ਚਮਕਾਇਆ | ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਸਕੂਲ ਦੇ ਕੁੱਲ 21 ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲਿਆ, ਜਿਨ੍ਹਾਂ ਵਿਚੋਂ ਜੈਵੀਰ ਸਿੰਘ ਨੇ 100 ਮੀਟਰ ਦੌੜ ਵਿਚ ਗੋਲਡ ਤੇ 200 ਮੀਟਰ ਦੌੜ ਵਿਚ ਸਿਲਵਰ ਮੈਡਲ ਜਿੱਤੇ ¢ ਇਸੇ ਤਰ੍ਹਾਂ ਹਰਪ੍ਰੀਤ ਕÏਰ ਨੇ 100 ਮੀਟਰ ਦੌੜ, ਸਿਮਰਨਜੋਤ ਸਿੰਘ ਨੇ ਲੰਬੀ ਛਾਲ ਅਤੇ ਗੋਲਾ ਸੁੱਟਣ ਵਿਚ ਸਿਲਵਰ ਮੈਡਲ ਅਤੇ ਸਿਮਰਨਪ੍ਰੀਤ ਕੌਰ ਨੇ 800 ਮੀਟਰ ਦੌੜ ਵਿਚ ਬਰਾਉਂਜ਼ ਮੈਡਲ ਹਾਸਲ ਕੀਤਾ ¢ ਸ਼ਾਨਦਾਰ ਪੇਸ਼ਕਾਰੀ ਸਦਕਾ ਜੈਦੀਪ ਸਿੰਘ ਨੂੰ ਰਾਜ ਪੱਧਰੀ ਚੈਂਪੀਅਨਸ਼ਿਪ ਲਈ ਚੁਣਿਆ ਗਿਆ ¢ ਸਕੂਲ ਪਿ੍ੰਸੀਪਲ ਡਾ. ਸਿਮਰਨਜੀਤ ਕੌਰ ਤੇ ਵਾਈਸ ਪਿ੍ੰਸੀਪਲ ਸਤਜਿੰਦਰ ਸਿੰਘ ਨੇ ਸਭਨਾਂ ਖਿਡਾਰੀਆਂ ਅਤੇ ਡੀ.ਪੀ.ਈ. ਕੁਲਕਰਨ ਸਿੰਘ ਦੀ ਸਖ਼ਤ ਮਿਹਨਤ ਦੀ ਸਰਾਹਣਾ ਕਰਦਿਆਂ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਸਥਾ ਵਲੋਂ ਉਲੀਕੇ ਪ੍ਰੋਗਰਾਮ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ 4 ਨੂੰ <br/>
Ad Position 24