ਜੈਂਤੀਪੁਰ, 31 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਗ੍ਰਾਮ ਪੰਚਾਇਤ ਤਲਵੰਡੀ ਖੁੰਮਣ ਤੇ ਸਰਪੰਚ ਰਘਬੀਰ ਸਿੰਘ ਸੰਧੂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ, ਪ੍ਰਚਾਰਕ ਭਾਈ ਰਵਿੰਦਰ ਸਿੰਘ ਤਲਵੰਡੀ ਖੁੰਮਣ, ਬਾਬਾ ਸੁਖਚੈਨ ਸਿੰਘ ਗ੍ਰੰਥੀ ਸਿੰਘ ਆਦਿ ਵਲੋਂ ਆਈਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ | ਇਸ ਸਮਾਗਮ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਸਰਪੰਚ ਰਘਬੀਰ ਸਿੰਘ ਸੰਧੂ, ਜਰਨੈਲ ਸਿੰਘ ਸੰਧੂ, ਪ੍ਰਧਾਨ ਰਜਿੰਦਰ ਸਿੰਘ, ਬਾਬਾ ਜਗਜੀਵਨ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਲਾਲ ਸਿੰਘ, ਦਲਜੀਤ ਸਿੰਘ, ਕੁਲਵਿੰਦਰ ਸਿੰਘ, ਡਾਕਟਰ ਪੂਰਨ ਸਿੰਘ, ਸੁਰਜੀਤ ਸਿੰਘ ਫੌਜੀ, ਗੁਰਸ਼ਰਨ ਸਿੰਘ, ਅਜੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਜੋਗਿੰਦਰ ਸਿੰਘ ਰੰਧਾਵਾ, ਸਾਬਕਾ ਸਰਪੰਚ ਹਰਅੰਮਿ੍ਤਪਾਲ ਸਿੰਘ ਬੱਲ, ਬਾਬਾ ਸਰੂਪ ਸਿੰਘ, ਸੂਬੇਦਾਰ ਨਾਨਕ ਸਿੰਘ, ਰਣਜੀਤ ਸਿੰਘ ਫੌਜੀ, ਕੁਲਬੀਰ ਸਿੰਘ ਆਦਿ ਸ਼ਾਮਿਲ ਸਨ |