10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਕੇਂਦਰ ਸਰਕਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਤਾਂ ਕਿ ਸੰਗਤਾਂ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ-ਗੁਨੀਵ ਮਜੀਠੀਆ <br/>

Ad Position 21
No active advertisement
ਅਜੀਤ ਡੈਸਕ 01-11-2025
ਟਾਹਲੀ ਸਾਹਿਬ/ਜੇਠੂਵਾਲ, 31 ਅਕਤੂਬਰ (ਵਿਨੋਦ ਭੀਲੋਵਾਲ, ਮਿੱਤਰਪਾਲ ਸਿੰਘ ਰੰਧਾਵਾ)-ਭਾਰਤ ਤੇ ਪਾਕਿਸਤਾਨ ਦਰਮਿਆਨ ਜੰਗ ਵਰਗੇ ਬਣੇ ਮਾਹੌਲ ਮੌਕੇ ਕੇਂਦਰ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਗਿਆ ਸੀ | ਕੁਝ ਸਮਾਂ ਬਾਅਦ ਭਾਰਤ ਤੇ ਪਾਕਿਸਤਾਨ ਦਰਮਿਆਨ ਖਾਨਾਜੰਗੀ ਤੋਂ ਬਾਅਦ ਹਲਾਤ ਆਮ ਵਾਂਗ ਹੋਣ ਕਾਰਨ ਕੇਂਦਰ ਸਰਕਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖ ਸੰਗਤਾਂ ਲਈ ਦਰਸ਼ਨ ਦੀਦਾਰੇ ਕਰਨ ਵਾਸਤੇ ਖੋਲਿ੍ਹਆ ਜਾਵੇ | ਉਕਤ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਜੀਠਾ ਤੋਂ ਵਿਧਾਇਕਾ ਬੀਬਾ ਗੁਨੀਵ ਕੌਰ ਮਜੀਠੀਆ ਨੇ ਗੱਲਬਾਤ ਕਰਦਿਆਂ ਕੀਤਾ | ਬੀਬਾ ਮਜੀਠੀਆ ਨੇ ਅੱਗੇ ਕਿਹਾ ਕਿ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 5 ਨਵੰਬਰ ਨੂੰ ਆਉਣ ਵਾਲਾ ਹੈ ਅਤੇ ਸਿੱਖ ਸੰਗਤਾਂ ਦੀ ਮੰਗ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਰਸਤਾ ਕੇਂਦਰ ਸਰਕਾਰ ਖੋਲ੍ਹ ਕੇ ਪੂਰਿਆਂ ਕਰੇ | ਇਸ ਮੌਕੇ ਮੇਜਰ ਸਿਵਚਰਨ ਸਿੰਘ ਸਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ ਪ੍ਰਾਸ਼ਰ ਆਦਿ ਸ਼ਾਮਿਲ

Ad Position 22
No active advertisement
ਪਿਛਲੀ ਖ਼ਬਰ ਕਣਕ 'ਚ ਘਪਲੇਬਾਜ਼ੀ ਦੇ ਸ਼ੱਕ 'ਚ ਲੋਕਾਂ ਵਲੋਂ ਪੁਲਿਸ ਚੌਂਕੀ ਅੱਗੇ ਧਰਨਾ ਅਗਲੀ ਖ਼ਬਰ ਧੰਨ-ਧੰਨ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/>
Ad Position 24