09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਲੱਖੀ ਸ਼ਾਹ ਵਣਜਾਰਾ ਕਾਲੋਨੀ ਬਾਬਾ ਬਕਾਲਾ ਸਾਹਿਬ ਦੀ ਹਾਲਤ ਸੁਧਾਰਨ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 01-11-2025
ਬਾਬਾ ਬਕਾਲਾ ਸਾਹਿਬ, 31 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਚ ਸਥਿਤ ਲੱਖੀ ਸ਼ਾਹ ਵਣਜਾਰਾ ਕਾਲੌਨੀ ਦੇ ਨਿਵਾਸੀਆਂ ਦੀ ਇਕ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਰਪਾਲ ਸਿੰਘ, ਇੰਦਰਜੀਤ ਸਿੰਘ, ਜਗਦੀਪ ਸਿੰਘ, ਜਸਪ੍ਰੀਤ ਸਿੰਘ, ਸੁੱਚਾ ਸਿੰਘ, ਬਲਦੇਵ ਸਿੰਘ, ਸਰਵਿੰਦਰ ਸਿੰਘ, ਜਸਵਿੰਦਰ ਸਿੰਘ, ਮਨਧੀਰ ਸਿੰਘ, ਸਿਮਰਨਜੀਤ ਸਿੰਘ, ਸੁਖਰਾਜ ਸਿੰਘ, ਜੁਗਰਾਜ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਲੱਖੀ ਸ਼ਾਹ ਵਣਜਾਰਾ ਕਾਲੋਨੀ ਨਿਵਾਸੀਆਂ ਨੇ ਜਿੱਥੇ ਪੰਜਾਬ ਸਰਕਾਰ ਵਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਆਰੰਭ ਕਰਨ ਲਈ ਧੰਨਵਾਦ ਕੀਤਾ ਹੈ, ਉਥੇ ਮੰਗ ਕੀਤੀ ਹੈ ਕਿ ਸਥਾਨਕ ਕਸਬੇ ਵਿਚ ਲੱਖੀ ਸ਼ਾਹ ਵਣਜਾਰਾ ਕਾਲੋਨੀ ਬਾਬਾ ਬਕਾਲਾ ਸਾਹਿਬ ਦੀ ਹਾਲਤ ਵੀ ਸੁਧਾਰੀ ਜਾਵੇ, ਇਸ ਕਾਲੌਨੀ ਵਿਚ ਸੀਵਰੇਜ਼ ਪਾਇਆ ਜਾਵੇ ਅਤੇ ਇੰਟਰਲਾਕ ਟਾਇਲਾਂ ਲਾਈਆਂ ਜਾਣ |

Ad Position 22
No active advertisement
ਪਿਛਲੀ ਖ਼ਬਰ ਲਾਈਨਮੈਨ ਜਗੀਰੀ ਲਾਲ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ <br/> ਅਗਲੀ ਖ਼ਬਰ ਦਬੁਰਜੀ ਵਿਖੇ 2 ਨੂੰ ਹੋਣ ਵਾਲੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਬਾਬਾ ਕੁਲਵਿੰਦਰ ਸਿੰਘ <br/>
Ad Position 24