25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਿੰਘ ਸਾਹਿਬ ਨੇ ਨਿਮਰਤਾ ਨਾਲ ਪੰਥਾਂ ਦਾ ਦਿਲ ਜਿੱਤਿਆ- ਭਾਈ ਮਨਜੀਤ ਸਿੰਘ

Ad Position 21
No active advertisement
ਅਜੀਤ ਡੈਸਕ 02-11-2025
ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਪਿਆਰ, ਸੇਵਾ ਅਤੇ ਨਿਮਰਤਾ ਨਾਲ ਦਲ ਪੰਥਾਂ ਦਾ ਦਿਲ ਜਿੱਤਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਤਿਹਾਸਕ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਕਥਾ ਵਾਚਾਕ ਭਾਈ ਮਨਜੀਤ ਸਿੰਘ ਨੇ ਸਿੰਘ ਸਾਹਿਬ ਨਾਲ ਮੁਲਾਕਾਤ ਕਰਨ ਪਿੱਛੋਂ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਨਾਲ ਸਮੁੱਚੀ ਸਿੱਖ ਕੌਮ ਵਿਚ ਇਕ ਚੰਗਾ ਸੰਦੇਸ਼ ਗਿਆ ਹੈ ਅਤੇ ਸਮੁੱਚੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਨਵੀਆਂ ਪੈੜਾਂ ਪਈਆਂ ਹਨ | ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ, ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਸਮੇਤ ਸਮੁੱਚੀਆਂ ਨਿਹੰਗ ਸਿੰਘ ਫੌਜਾਂ ਵਲੋਂ ਵੀ ਜਥੇਦਾਰ ਸਾਹਿਬ ਨੂੰ ਪੂਰਾ ਮਾਣ-ਸਤਿਕਾਰ ਮਿਲਣਾ ਸਿੱਖ ਕੌਮ ਲਈ ਸ਼ੁੱਭ ਸੰਕੇਤ ਹਨ | ਉਨ੍ਹਾਂ ਕਿਹਾ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿਚ ਸਿੰਘ ਸਾਹਿਬ ਸ਼ਾਮੂਲੀਅਤ ਕਰਨਗੇ ਅਤੇ ਇਸ ਮੌਕੇ ਬਾਬਾ ਬਕਾਲਾ ਸਾਹਿਬ ਦੀ ਸੰਗਤ ਵੱਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ੁ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਚੀਮਾ ਬਾਬਾ ਬਕਾਲਾ ਸਾਹਿਬ ਤੋਂ ਅਕਾਲੀ ਦਲ (ਅ) ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬਾਬਾ ਜਗਤਾਰ ਸਿੰਘ ਨੇ ਟੀ.ਆਰ.ਪੀ.ਜੇ. ਚੈਰੀਟੇਬਲ ਹਸਪਤਾਲ ਸੰਗਤਾਂ ਨੂੰ ਕੀਤਾ ਅਰਪਿਤ ਮੈ. ਰੋਬਨਜੀਤ ਕੌਰ ਅਤੇ ਡਾ. ਮੋਨਾ...
Ad Position 24