25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਬਿਕਰਮ ਸਿੰਘ ਚੀਮਾ ਬਾਬਾ ਬਕਾਲਾ ਸਾਹਿਬ ਤੋਂ ਅਕਾਲੀ ਦਲ (ਅ) ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 02-11-2025
ਰਈਆ, 1 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸ਼੍ਰੋਮਣੀ ਅਕਾਲੀ ਅੰਮਿ੍ਤਸਰ ਵਲੋਂ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਨਵੀਆਂ ਨਿਯੁਕਤੀਆ ਕੀਤੀਆਂ ਗਈਆਂ ਹਨ | ਇਸ ਕੜੀ ਨੂੰ ਅੱਗੇ ਤੋਰਦੇ ਹੋਏ ਬਿਕਰਮ ਸਿੰਘ ਚੀਮਾ ਬਾਠ ਨੂੰ ਬਾਬਾ ਬਕਾਲਾ ਸਾਹਿਬ ਹਲਕੇ ਤੋਂ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਿਕ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਬੰਡਾਲਾ ਦੀ ਅਗਵਾਈ ਅਤੇ ਹਲਕਾ ਇੰਚਾਰਜ ਜੰਡਿਆਲਾ ਗੁਰੂ ਬਲਜੀਤ ਸਿੰਘ ਬੁੱਟਰ ਦੀ ਸਹਿਮਤੀ ਨਾਲ ਹੋਈ ਹੈ | ਬਿਕਰਮ ਸਿੰਘ ਚੀਮਾ ਬਾਠ ਨੇ ਪਾਰਟੀ ਵਿਚ ਲੰਮੇ ਸਮੇਂ ਤੋਂ ਮਿਹਨਤ ਅਤੇ ਸਮਰਪਣ ਨਾਲ ਕੰਮ ਕੀਤਾ ਅਤੇ ਅਗਾਂਹ ਵੀ ਪੰਥਕ ਰਾਹ 'ਤੇ ਨਿਸ਼ਕਾਮ ਭਾਵਨਾ ਨਾਲ ਸੇਵਾ ਜਾਰੀ ਰੱਖਣਗੇ | ਇਸ ਮੌਕੇ ਬਿਕਰਮ ਸਿੰਘ ਨੇ ਉਨ੍ਹਾਂ ਨੂੰ ਬਾਬਾ ਬਕਾਲਾ ਸਾਹਿਬ ਦਾ ਸਰਕਲ ਪ੍ਰਧਾਨ ਬਣਾਉਣ 'ਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਬੰਡਾਲਾ ਅਤੇ ਬਲਜੀਤ ਸਿੰਘ ਬੁੱਟਰ ਦਾ ਧੰਨਵਾਦ ਕੀਤਾ | ਇਸ ਮੌਕੇ ਤਰਲੋਕ ਸਿੰਘ ਬਿੱਟਾ, ਦਲਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੌੜੇ ਕਲਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਿੰਘ ਸਾਹਿਬ ਨੇ ਨਿਮਰਤਾ ਨਾਲ ਪੰਥਾਂ ਦਾ ਦਿਲ ਜਿੱਤਿਆ- ਭਾਈ ਮਨਜੀਤ ਸਿੰਘ
Ad Position 24