25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਵਿਧਾਇਕ ਧਾਲੀਵਾਲ ਨੇ ਗੱਗੋਮਾਹਲ ਅਤੇ ਸੁਧਾਰ ਵਿਖੇ ਡਿਸਪੈਂਸਰੀਆਂ ਦੇ ਰੱਖੇ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 02-11-2025
ਅਜਨਾਲਾ/ਗੱਗੋਮਾਹਲ, 1 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਗੱਗੋਮਾਹਲ ਅਤੇ ਸੁਧਾਰ ਵਿਖੇ ਬਣਨ ਵਾਲੀਆਂ ਡਿਸਪੈਂਸਰੀਆਂ ਦੇ ਨੀਂਹ ਪੱਥਰ ਰੱਖੇ | ਇਸ ਦੌਰਾਨ ਹੋਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਮੁਢਲੇ ਸਿਹਤ ਕੇਂਦਰ (ਡਿਸਪੈਂਸਰੀਆਂ) ਨੂੰ 6 ਮਹੀਨਿਆਂ ਵਿਚ ਪੂਰਾ ਕਰਨ ਦਾ ਟੀਚਾ ਮਿਥਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਸਰਕਾਰ ਬਣਨ ਤੋਂ ਪਹਿਲਾਂ ਸਾਡੀ ਪਾਰਟੀ ਨੇ ਸਿੱਖਿਆ ਅਤੇ ਸਿਹਤ ਖੇਤਰ ਵਿਚ ਪੰਜਾਬ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਦੇਣ ਦਾ ਜੋ ਐਲਾਨ ਕੀਤਾ ਸੀ ਉਹ ਪੂਰਾ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਤਰਜੀਹ ਦਿੰਦੇ ਹੋਏ ਲਗਾਤਾਰ ਬਜਟ ਵਿਚ ਵਾਧਾ ਕੀਤਾ ਅਤੇ ਹੁਣ ਦਸੰਬਰ ਤੋਂ ਪੰਜਾਬ ਦੀ ਕੁੱਲ 3 ਕਰੋੜ ਵਸੋਂ ਨੂੰ 10-10 ਲੱਖ ਰੁਪਏ ਤੱਕ ਸਰਕਾਰੀ ਤੇ ਵੱਡੇ ਪ੍ਰਾਈਵੇਟ ਹਸਪਤਾਲਾਂ 'ਚੋਂ ਮੁਫ਼ਤ ਇਲਾਜ ਲਈ ਸਿਹਤ ਬੀਮਾ ਕਾਰਡ ਸਹੂਲਤ ਸ਼ੁਰੂ ਕਰ ਦਿੱਤੀ ਜਾਵੇਗੀ | ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਰਪੰਚ ਜਸਵੰਤ ਸਿੰਘ ਪਹਿਲਵਾਨ ਗੱਗੋਮਾਹਲ, ਸ਼ਹਿਰੀ ਪ੍ਰਧਾਨ ਅਮਿੱਤ ਔਲ਼, ਐੱਸ.ਡੀ.ਓ ਮਨਜਿੰਦਰ ਸਿੰਘ ਮੱਤੇਨੰਗਲ, ਐੱਸ.ਐੱਚ.ਓ ਸਬ-ਇੰਸਪੈਕਟਰ ਆਗਿਆਪਾਲ ਸਿੰਘ, ਸਰਪੰਚ ਲਾਲੀ ਸ਼ਾਹ ਨਾਨੋਕੇ, ਸਰਪੰਚ ਜਸਬੀਰ ਸਿੰਘ ਰਾਜਾ ਚੇਤਨਪੁਰਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਓ. ਲਖਬੀਰ ਸਿੰਘ ਅਤੇ ਕਲਰਕ ਲਖਵਿੰਦਰ ਸਿੰਘ ਨੂੰ ਨਿੱਘੀ ਵਿਦਾਇਗੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੌੜੇ ਕਲਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24