25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

'ਅਜੀਤ' ਵਲੋਂ ਹੜ੍ਹ ਪੀੜਤਾਂ ਨੂੰ ਸਹਾਇਤਾ ਦੇਣ ਦਾ ਕੀਤਾ ਉਪਰਾਲਾ ਸ਼ਲਾਘਾਯੋਗ- ਟੱਕਰ ਜਾਣੀਆਂ

Ad Position 21
No active advertisement
ਅਜੀਤ ਡੈਸਕ 02-11-2025
ਮਾਨਾਂਵਾਲਾ, 1 ਨਵੰਬਰ (ਗੁਰਦੀਪ ਸਿੰਘ ਨਾਗੀ)-ਪੰਜਾਬ 'ਚ ਆਏ ਹੜ੍ਹਾਂ ਨਾਲ ਕਿਸਾਨਾਂ ਸਮੇਤ ਹਰੇਕ ਵਰਗ ਦੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਸੀ, ਜਿਸ ਨੂੰ ਦੇਖਦਿਆਂ ਅਦਾਰਾ 'ਅਜੀਤ' ਵਲੋਂ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਾਲੀ ਮਦਦ ਕਰਨ ਦਾ ਕੀਤਾ ਜਾ ਰਿਹਾ ਉਪਰਾਲਾ ਸ਼ਲਾਘਾਯੋਗ ਕਦਮ ਹੈ | ਇਹ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਟੱਕਰ ਜਾਣੀਆਂ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ | ਟੱਕਰ ਜਾਣੀਆਂ ਨੇ ਆਖਿਆ ਕਿ ਜਦੋਂ ਵੀ ਕਿਤੇ ਪੰਜਾਬ ਜਾਂ ਪੰਜਾਬ ਵਾਸੀਆਂ ਨੂੰ ਕਿਸੇ ਕਰੋਪੀ ਸਾਹਮਣਾ ਕਰਨਾ ਪਿਆ ਤਾਂ ਅਦਾਰਾ ਅਜੀਤ ਹਮੇਸ਼ਾਂ ਪੰਜਾਬ ਨਾਲ ਖੜਾ ਹੋਇਆ ਹੈ ਅਤੇ ਹੁਣ ਫਿਰ ਪਿਛਲੇ ਦਿਨੀਂ ਆਏ ਹੜ੍ਹ ਤੋਂ ਪ੍ਰਭਾਵਿਤ ਪੀੜਤਾਂ ਨੂੰ ਰਾਹਤ ਦੇਣ ਲਈ ਵਿਸ਼ੇਸ਼ ਰਾਹਤ ਸਮੱਗਰੀ ਵੰਡਣ ਦਾ ਕਾਰਜ ਅਰੰਭਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਕੱਤਰ ਸੁਖਮਿੰਦਰ ਸਿੰਘ ਅਤੇ ਡਾਇਰੈਕਟਰ ਬੀਬਾ ਸਤਵੰਤ ਕੌਰ ਨੇ ਸ਼ਹੀਦੀ ਸਮਾਗਮਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਐਸ.ਡੀ.ਓ. ਲਖਬੀਰ ਸਿੰਘ ਅਤੇ ਕਲਰਕ ਲਖਵਿੰਦਰ ਸਿੰਘ ਨੂੰ ਨਿੱਘੀ ਵਿਦਾਇਗੀ
Ad Position 24