26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਹੜ੍ਹ ਪ੍ਰਭਾਵਿਤ ਖੇਤਰਾਂ ਦੀਆਂ ਧੀਆਂ ਦੇ ਵਿਆਹ ਕਰੇਗਾ ਸਰਬੱਤ ਦਾ ਭਲਾ ਟਰੱਸਟ-ਓਬਰਾਏ

Ad Position 21
No active advertisement
ਅਜੀਤ ਡੈਸਕ 02-11-2025
ਅਜਨਾਲਾ, 1 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਆਪਣੇ ਸੇਵਾ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਨ ਦਾ ਜਿੰਮਾ ਚੁੱਕਿਆ ਗਿਆ ਹੈ | ਡਾ.ਐੱਸ.ਪੀ. ਓਬਰਾਏ ਨੇ ਦੱਸਿਆ ਕਿ ਟਰੱਸਟ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸੰਬੰਧਿਤ ਜਿਨ੍ਹਾਂ ਮਾਪਿਆਂ ਨੇ ਆਪਣੀਆਂ ਧੀਆਂ ਦੇ ਵਿਆਹ ਤਹਿ ਕੀਤੇ ਸਨ ਪਰ ਹੜ੍ਹਾਂ ਕਾਰਨ ਅਜੇ ਤੱਕ ਹੋ ਨਹੀਂ ਸਕੇ, ਉਹ ਵਿਆਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਟਰੱਸਟ ਦੀਆਂ ਸੰਬੰਧਿਤ ਜ਼ਿਲ੍ਹਾ ਟੀਮਾਂ ਨੂੰ ਆਪਣੇ ਖੇਤਰ ਦੇ ਅਜਿਹੇ ਪਰਿਵਾਰਾਂ ਦੀ ਪਛਾਣ ਕਰ ਕੇ ਸੂਚੀਆਂ ਤਿਆਰ ਕਰਨ ਲਈ ਕਹਿ ਦਿੱਤਾ ਹੈ | ਨਵੇਂ ਵਿਆਹੇ ਜੋੜਿਆਂ ਨੂੰ ਮੁਢਲਾ ਜ਼ਰੂਰੀ ਘਰੇਲੂ ਸਾਮਾਨ ਵੀ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ 10 ਨੂੰ ਕੀਤਾ ਜਾਵੇਗਾ ਸਵਾਗਤ : ਮੈਨੇਜਰ ਜਗਰੂਪ ਸਿੰਘ ਅਗਲੀ ਖ਼ਬਰ ਦਸਮੇਸ਼ ਸਕੂਲ ਬਾਬਾ ਬਕਾਲਾ ਸਾਹਿਬ ਵਲੋਂ ਨਿਰਵਾਣਾ ਲਈ ਸੈਰ-ਸਪਾਟਾ ਅਤੇ ਸਿੱਖਿਅਕ ਯਾਤਰਾ
Ad Position 24