ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 11 'ਚ ਭਗਤ ਨਾਮਦੇਵ ਕਾਲੋਨੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 755ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਲਖਬੀਰ ਸਿੰਘ ਅਤੇ ਭਾਈ ਮਨਦੀਪ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਵਲੋਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਗੁਰੂ ਘਰ ਦੇ ਵਜ਼ੀਰ ਬਾਬਾ ਗੁਰਨਾਮ ਸਿੰਘ ਵਲੋਂ ਭਗਤ ਨਾਮਦੇਵ ਜੀ ਦੀ ਬਾਣੀ ਤੇ ਜੀਵਨੀ ਬਾਰੇ ਚਾਨਣਾ ਪਾਇਆ ਗਿਆ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਤੇ ਗੁਰਦੁਆਰਾ ਭਗਤ ਨਾਮਦੇਵ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਜ਼ੋਰਾਵਰ ਸਿੰਘ ਵਲੋਂ ਸਮੂਹ ਸੰਗਤਾਂ ਨੂੰ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ | ਅੰਤ ਵਿਚ ਭਾਈ ਜ਼ੋਰਾਵਰ ਸਿੰਘ ਵਲੋਂ ਆਏ ਜਥਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸਮਾਗਮ ਵਿਚ ਸੁਖਵੰਤ ਸਿੰਘ ਜੱਸਲ, ਜਗਜੀਤ ਸਿੰਘ ਜੱਸਲ, ਮੈਨੇਜਰ ਇੰਦਰਜੀਤ ਸਿੰਘ, ਮਾਸਟਰ ਪ੍ਰਭਜੋਤ ਸਿੰਘ ਅਜਨਾਲਾ, ਲਖਬੀਰ ਸਿੰਘ, ਹਰਜਿੰਦਰ ਸਿੰਘ ਨਿੱਕੋਸਰਾਂ, ਪਵਿੱਤਰ ਸਿੰਘ ਫੈਂਸੀ, ਇੰਜੀ: ਰਿਪੂਦਮਨ ਸਿੰਘ, ਅਗੰਮਨੂਰ ਸਿੰਘ, ਤਲਵਿੰਦਰ ਸਿੰਘ ਪੁਰਬਾ, ਗੁਰਪ੍ਰੀਤ ਸਿੰਘ ਬੱਬੂ, ਹਰਦੀਪ ਸਿੰਘ ਪੁਰਬਾ, ਬਲਵਿੰਦਰ ਸਿੰਘ ਪੁਰਬਾ, ਨੰਦ ਸਿੰਘ, ਹਰਪਾਲ ਸਿੰਘ ਅਤੇ ਅਨੂਪ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |
ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਅਜੀਤ ਡੈਸਕ
03-11-2025