28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗਲੋਬਲ ਸਿੱਖ ਸੰਸਥਾ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਡੀ.ਏ.ਪੀ. ਖਾਦ ਵੰਡੀ

Ad Position 21
No active advertisement
ਅਜੀਤ ਡੈਸਕ 03-11-2025

ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮੋਹਰੀ ਹੋ ਕੇ ਸੇਵਾਵਾਂ ਨਿਭਾਅ ਰਹੀ ਗਲੋਬਲ ਸਿੱਖ ਸੰਸਥਾ ਵਲੋਂ ਮੁਖੀ ਭਾਈ ਅਮਰਪ੍ਰੀਤ ਸਿੰਘ ਦੀ ਅਗਵਾਈ ਹੇਠ ਰਮਦਾਸ ਨੇੜਲੇ ਹੜ੍ਹ ਪ੍ਰਭਾਵਿਤ ਪਿੰਡ ਲੱਖੂਵਾਲ ਵਿਖੇ ਕਿਸਾਨਾਂ ਨੂੰ ਕਣਕ ਦੀ ਫਸਲ ਬੀਜਣ ਲਈ ਡੀ.ਏ.ਪੀ. ਖਾਦ ਵੰਡੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਗਲੋਬਲ ਸਿੱਖ ਸੰਸਥਾ ਦੇ ਮੁਖੀ ਭਾਈ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਅਗਸਤ ਮਹੀਨੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਫ਼ਸਲਾਂ ਅਤੇ ਲੋਕਾਂ ਦੇ ਘਰਾਂ ਦਾ ਵੱਡਾ ਨੁਕਸਾਨ ਹੋ ਗਿਆ ਸੀ, ਜਿਸ ਤੋਂ ਬਾਅਦ ਸੰਸਥਾ ਵਲੋਂ ਕਣਕ ਦੀ ਫ਼ਸਲ ਬੀਜਣ ਲਈ 25 ਪਿੰਡਾਂ ਵਿਚ ਕਣਕ ਬੀਜਣ ਦੇ ਲਏ ਫ਼ੈਸਲੇ ਅਨੁਸਾਰ ਹੜ੍ਹ ਪੀੜਤ ਕਿਸਾਨਾਂ ਨੂੰ ਡੀ.ਏ.ਪੀ. ਖਾਦ ਨਿਰੰਤਰ ਵੰਡੀ ਜਾ ਰਹੀ ਹੈ ਜਿਸ ਦੇ ਚਲਦਿਆਂ ਹੀ ਅੱਜ ਬਾਬਾ ਬੁੱਢਾ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਰਮਦਾਸ ਤੋਂ ਥੋੜੀ ਦੂਰ ਸਥਿਤ ਪਿੰਡ ਲੱਖੂਵਾਲ ਵਿਖੇ ਵੀ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 5 ਏਕੜ ਤੱਕ ਡੀ.ਏ.ਪੀ. ਖਾਦ ਮੁਹਈਆ ਕਰਵਾਈ ਗਈ ਹੈ | ਇਸ ਮੌਕੇ ਅਵਤਾਰ ਸਿੰਘ ਸਿੱਧੂ, ਹਰਕਿਰਨਪ੍ਰੀਤ ਸਿੰਘ ਅਵਾਣ, ਨਵਨੀਤ ਸਿੰਘ ਖਹਿਰਾ, ਲਖਵਿੰਦਰ ਸਿੰਘ, ਸਰਪੰਚ ਦਲਜੀਤ ਸਿੰਘ ਲੱਖੂਵਾਲ, ਨੰਬਰਦਾਰ ਮੋਹਨ ਸਿੰਘ, ਸੁਖਮਨਦੀਪ ਸਿੰਘ ਢਿੱਲੋਂ, ਅਮਰਜੀਤ ਸਿੰਘ, ਬਾਬਾ ਗੁਰਦੀਪ ਸਿੰਘ, ਅਜੇਵੀਰ ਸਿੰਘ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਮਨਜਿੰਦਰ ਸਿੰਘ ਅਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਸਾਮ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਹੋਵੇਗਾ ਸਵਾਗਤ -ਮੈਨੇਜਰ ਵਰਨਾਲੀ ਅਗਲੀ ਖ਼ਬਰ ਸਰਗੁਨਪ੍ਰੀਤ ਕੌਰ ਨੇ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗਮਾ
Ad Position 24