ਬਾਬਾ ਬਕਾਲਾ ਸਾਹਿਬ, 2 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਭਾਈ ਬਾਵਾ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਕੋਆਪ੍ਰੇਟਿਵ ਮੈਂਬਰ ਮੁੰਬਈ (ਮਹਾਂਰਾਸ਼ਟਰ), ਪਰਿਵਾਰ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਤਸਕ ਹੋਏ, ਜਿੱਥੇ ਕਿ ਸਾਬਕਾ ਵਿਧਾਇਕ ਜਥੇ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਭਾਈ ਬਾਵਾ ਸਿੰਘ ਨੇ ਕਿਹਾ ਕਿ ਇਹ ਸਭ ਗੁਰੂ ਘਰ ਤੋਂ ਹੀ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ | ਉਨ੍ਹਾਂ ਦੱਸਿਆ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦੇ ਸੰਦਰਭ 'ਚ ਪੰਜਾਬ ਫੇਰੀ 'ਤੇ ਹਨ, ਅੱਜ ਪਹਿਲਾਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਦਰਸ਼ਨ ਦੀਦਾਰੇ ਕਰਕੇ, ਹੁਣ ਤਪ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜੇ ਹਨ ਅਤੇ ਅੱਜ ਘੁਮਾਣ (ਗੁਰਦਾਸਪੁਰ) ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਮਨਾਏ ਜਾ ਰਹੇ ਆਗਮਨ ਪੁਰਬ ਸਮਾਗਮ ਵਿਚ ਸ਼ਾਮੂਲੀਅਤ ਕਰਨ ਲਈ ਪੁੱਜਣਗੇ | ਇਸ ਮੌਕੇ ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਾਟੈਂਟ, ਜਗਤਾਰ ਸਿੰਘ ਬਹਾਦਰਪੁਰ, ਦਵਿੰਦਰ ਸਿੰਘ ਭੱਟੀਵਾਲ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੁਲਦੀਪ ਸਿੰਘ ਧਾਮੀ, ਕਰਮ ਸਿੰਘ, ਕੁਲਵੰਤ ਸਿੰਘ ਰੰਧਾਵਾ, (ਸਾਰੇ ਕੌਂਸਲਰ), ਪ੍ਰਤਾਪ ਸਿੰਘ, ਅਜੀਤ ਸਿੰਘ (ਦੋਵੇਂ ਸਾ: ਮੈਂਬਰ), ਜਥੇ. ਕਸ਼ਮੀਰ ਸਿੰਘ ਜੋਧਪੁਰੀ, ਪ੍ਰਧਾਨ ਗੁਰਦਿਆਲ ਸਿੰਘ, ਬਖਸ਼ੀਸ਼ ਸਿੰਘ, ਪ੍ਰਧਾਨ ਸਵਰਨ ਸਿੰਘ ਕਾਲਾ ਅਤੇ ਹੋਰ ਹਾਜ਼ਰ ਸਨ |
ਗੁਰੂ ਘਰ ਤੋਂ ਹੀ ਸਾਰੀਆਂ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ- ਬਾਵਾ ਸਿੰਘ ਮੁੰਬਈ
ਅਜੀਤ ਡੈਸਕ
03-11-2025