ਟਾਹਲੀ ਸਾਹਿਬ/ਚਵਿੰਡਾ ਦੇਵੀ, 2 ਨਵੰਬਰ (ਵਿਨੋਦ ਭੀਲੋਵਾਲ, ਸਤਪਾਲ ਸਿੰਘ ਢੱਡੇ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਫੱਤੂਭੀਲਾ ਵਲੋਂ ਰੁਸਤਮੇ ਹਿੰਦ ਪ੍ਰੀਤਮ ਸਿੰਘ, ਸਵ: ਐੱਸ. ਪੀ. ਧਰਮ ਸਿੰਘ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਦੀ ਯਾਦ ਨੂੰ ਸਮਰਪਿਤ ਪੇਂਡੂ ਖੇਡ ਮੇਲੇ ਸਮੁੱਚੀ ਗ੍ਰਾਮ ਪੰਚਾਇਤ ਦੀ ਅਗਵਾਈ ਵਿਚ ਕਰਵਾਇਆ ਗਿਆ | ਜਿਸ ਖੇਡ ਮੇਲੇ ਵਿਚ ਵੱਖ-ਵੱਖ ਪਿੰਡਾਂ ਅਤੇ ਇਲਾਕੇ ਦੀਆਂ ਨਾਮਵਰ ਟੀਮਾਂ ਨੇ ਭਾਗ ਲਿਆ ਅਤੇ ਖੇਡ 'ਚ ਪ੍ਰਦਰਸ਼ਨ ਕੀਤਾ | ਇਸ ਖੇਡ ਮੇਲੇ ਵਿਚ ਮੁੱਖ ਮਹਿਮਾਨ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜਿਨ੍ਹਾਂ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਕੇ ਖੇਡ ਮੇਲੇ ਦੀ ਸ਼ੁਰੂਆਤ ਕਰਵਾਈ | ਇਸ ਰੋਮਾਂਚਕ ਖੇਡ ਮੇਲੇ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਦਰਸ਼ਕਾਂ ਨੇ ਖੇਡਾਂ ਦਾ ਆਨੰਦ ਮਾਣਿਆ | ਇਸ ਮੌਕੇ 'ਤੇ ਤਲਬੀਰ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪਿੰਡਾਂ ਵਿਚ ਖੇਡ ਮੇਲੇ ਕਰਵਾਉਣੇ ਬਹੁਤ ਜਰੂਰੀ ਹੋ ਗਏ ਹਨ, ਕਿਉਂਕਿ ਅੱਜ ਦਾ ਨੌਜਵਾਨ ਨਸ਼ੇ ਵਿਚ ਏਨਾ ਗੁਲਤਾਨ ਹੋ ਚੁੱਕਾ ਹੈ ਕਿ ਜਿਸ ਨਾਲ ਪਿੰਡਾਂ ਵਿਚ ਖੇਡਾਂ ਤਕਰੀਬਨ ਖਤਮ ਕਿਨਾਰੇ ਹਨ ਜਿਨ੍ਹਾਂ ਨੂੰ ਪ੍ਰਫੱਲ ਕਰਨ ਲਈ ਭਗਵੰਤ ਮਾਨ ਦੀ ਸਰਕਾਰ ਨੇ ਕਈ ਉਪਰਾਲੇ ਕੀਤੇ ਹਨ ਅਤੇ ਪਿੰਡਾਂ ਵਿਚ ਵੱਡੇ ਵੱਡੇ ਖੇਡ ਸਟੇਡੀਅਮ ਬਣਾ ਕੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕੀਤਾ ਹੈ | ਸਮਾਪਤੀ ਖੇਡਾਂ ਤੇ ਪ੍ਰਬੰਧਕਾਂ ਵਲੋਂ ਗਿੱਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੀ. ਐੱਸ. ਪੀ. ਬਲਦੇਵ ਸਿੰਘ, ਸਰਪੰਚ ਜੋਗਾ ਸਿੰਘ, ਸ਼ਮਸ਼ੇਰ ਸਿੰਘ, ਬਲਕੌਰ ਸਿੰਘ, ਹਰਜੀਤ ਸਿੰਘ, ਬਚਨ ਸਿੰਘ, ਜਸਪਾਲ ਸਿੰਘ, ਹੀਰਾ ਸਿੰਘ, ਦਿਲਬਾਗ ਸਿੰਘ, ਗੁਰਨਾਮ ਸਿੰਘ, ਗੁਰਮੇਜ ਸਿੰਘ, ਬਲਵਿੰਦਰ ਸਿੰਘ, ਜਗਦੀਪ ਸਿੰਘ, ਸ਼ਮਸ਼ੇਰ ਸਿੰਘ, ਸਵਿੰਦਰ ਸਿੰਘ, ਧਰਮਪਾਲ ਸਿੰਘ, ਨਵਜੋਤ ਸਿੰਘ, ਹਿਰਦੇਪਾਲ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ, ਸੰਗਤ ਸਿੰਘ ਬਲਦੇਵ ਸਿੰਘ ਸਮੇਤ ਹੋਰ ਹਾਜ਼ਰ ਸਨ |