28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਬੁਰਜੀ ਵਿਖੇ ਵਿਸ਼ਾਲ ਸਮਾਗਮ

Ad Position 21
No active advertisement
ਅਜੀਤ ਡੈਸਕ 03-11-2025
ਜਗਦੇਵ ਕਲਾਂ, 2 ਨਵੰਬਰ (ਸ਼ਰਨਜੀਤ ਸਿੰਘ ਗਿੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਗੁਰਮਤਿ ਸਮਾਗਮ 'ਗੁਰਦੁਆਰਾ ਨਾਨਕ ਨਾਮ ਜਹਾਜ਼' ਦਬੁਰਜੀ ਵਿਖੇ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਦੌਰਾਨ ਭਾਈ ਗੁਰਸਾਹਿਬ ਸਿੰਘ, ਗਿਆਨੀ ਸੁੱਚਾ ਸਿੰਘ ਡੇਰਾ ਪਠਾਣਾ, ਭਾਈ ਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ (ਅੰਮਿ੍ਤਸਰ), ਭਾਈ ਬਲਬੀਰ ਸਿੰਘ ਪਾਰਸ ਢਾਡੀ ਜਥਾ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ (ਘਨੂੰਪੁਰ ਕਾਲੇ), ਬਾਬਾ ਪ੍ਰਭਜੀਤ ਸਿੰਘ ਕਾਰ ਸੇਵਾ ਵਾਲੇ, ਭਾਈ ਮਨਦੀਪ ਸਿੰਘ ਝੰਡੇਰ ਕਥਾਵਾਚਕ, ਭਾਈ ਤਰਨਜੀਤ ਸਿੰਘ ਖਾਲਸਾ (ਨਿੱਕੇ ਘੁੰਮਣਾ) ਵਾਲੇ ਅਤੇ ਗਿਆਨੀ ਕੇਵਲ ਸਿੰਘ ਮਹਿਤਾ (ਸੋਹੀ ਭਰਾ) ਅਤੇ ਨਾਮਵਰ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਉਂਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜੀਵਨ ਫਲਸਫੇ ਬਾਰੇ ਵਿਸਥਾਰ ਵਿਚ ਚਾਨਣਾ ਪਾਇਆ | ਇਸ ਮੌਕੇ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲਿਆਂ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਬਾਰੇ ਦਿੱਤੇ ਉਪਦੇਸ਼ਾਂ 'ਤੇ ਚਾਨਣਾ ਪਾਇਆ | ਇਸ ਮੌਕੇ ਪ੍ਰਬੰਧਕਾਂ ਵਲੋਂ ਸਮਾਗਮ ਦੌਰਾਨ ਪਹੁੰਚੇ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਮੈਨੇਜਰ ਪਰਗਟ ਸਿੰਘ ਤੇੜਾ, ਭਾਈ ਮਨਿੰਦਰ ਸਿੰਘ ਦਬੁਰਜੀ, ਭਾਈ ਅਰਸ਼ਦੀਪ ਸਿੰਘ, ਭਾਈ ਜੋਬਨ ਸਿੰਘ, ਭਾਈ ਇੰਦਰਜੀਤ ਸਿੰਘ ਬੰਬ, ਡਾ. ਜਸਪ੍ਰੀਤ ਸਿੰਘ, ਡਾ. ਇਕਬਾਲ ਸਿੰਘ, ਗੁਰਜੀਤ ਸਿੰਘ ਚੇਤਨਪੁਰਾ, ਗੁਰਮੁੱਖ ਸਿੰਘ ਭੱਟੀ ਅੰਮਿ੍ਤਸਰ, ਜਗਬੀਰ ਸਿੰਘ ਗਿੱਲ ਜਗਦੇਵ ਕਲਾਂ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਘਰ 'ਚ ਚੱਲ ਰਹੇ ਪਾਠ ਦੌਰਾਨ ਬੇਅਦਬੀ ਦੀ ਘਟਨਾ ਵਾਪਰੀ ਅਗਲੀ ਖ਼ਬਰ ਸਾ: ਵਿਧਾਇਕ ਮੰਨਾ ਨੇ ਗੁਰਦਿਆਲ ਸਿੰਘ ਬੱਲ ਦੀ ਸਿਹਤ ਦਾ ਹਾਲ-ਚਾਲ ਜਾਣਿਆ
Ad Position 24