28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਿੰਡ ਮਾਲੋਵਾਲ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 03-11-2025
ਤਰਸਿੱਕਾ, 2 ਨਵੰਬਰ (ਅਤਰ ਸਿੰਘ ਤਰਸਿੱਕਾ)-ਪਿੰਡ ਮਾਲੋਵਾਲ 'ਚ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਸੇਵਾ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਿੰਨ ਰੋਜ਼ਾ 22ਵਾਂ ਮਹਾਨ ਗੁਰਮਤਿ ਸਮਾਗਮ ਸਰਕਾਰੀ ਹਾਈ ਸਕੂਲ ਦੀ ਗਰਾਊਾਡ 'ਚ ਨਜ਼ਦੀਕ ਪੁਲ ਨਹਿਰ ਵਿਖੇ ਮਨਾਇਆ ਗਿਆ | ਇਸ ਗੁਰਮਤਿ ਸਮਾਗਮ 'ਚ ਤਿੰਨ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚਲਿਆ, ਜਿਸ 'ਚ ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਗਿਆਨੀ ਬਲਜੀਤ ਸਿੰਘ ਸਿੰਘ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਤਰਲੋਚਨ ਸਿੰਘ ਮਾਲੋਵਾਲ, ਭਾਈ ਸਿਮਰਨਜੋਤ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਨਰਿੰਦਰ ਸਿੰਘ, ਭਾਈ ਸਤਨਾਮ ਸਿੰਘ ਲਾਲੂ ਘੁੰਮਣ, ਭਾਈ ਜਗਤਾਰ ਸਿੰਘ ਤੇ ਗਿਆਨੀ ਬਲਬੀਰ ਸਿੰਘ ਪਾਰਸ ਦੇ ਜਥਿਆਂ ਨੇ ਸੰਗਤਾਂ ਨੂੰ ਕਵੀਸ਼ਰੀ, ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਅੱਜ 2 ਨਵੰਬਰ ਐਤਵਾਰ ਨੂੰ ਸ੍ਰੀ ਸਹਿਜ ਪਾਠ ਦੇ ਭੋਗ ਵੀ ਪਾਏ ਗਏ |
Ad Position 22
No active advertisement
ਪਿਛਲੀ ਖ਼ਬਰ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਘਰ 'ਚ ਚੱਲ ਰਹੇ ਪਾਠ ਦੌਰਾਨ ਬੇਅਦਬੀ ਦੀ ਘਟਨਾ ਵਾਪਰੀ
Ad Position 24