10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਦੇ ਵਿਵਾਦ ਦੇ ਚਲਦਿਆਂ ਸੰਗਤਾਂ ਨੇ ਥਾਣਾ ਮਜੀਠਾ ਸਾਹਮਣੇ ਲਾਇਆ ਧਰਨਾ

Ad Position 21
No active advertisement
ਅਜੀਤ ਡੈਸਕ 04-11-2025
ਮਜੀਠਾ, 3 ਨਵੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਮਜੀਠਾ ਹਲਕੇ ਦੇ ਪਿੰਡ ਰੁਮਾਣਾਚੱਕ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ ਦੇ ਪ੍ਰਬੰਧ ਨੂੰ ਲੈ ਕੇ ਉੱਠੇ ਵਿਵਾਦ ਦੇ ਚਲਦਿਆਂ ਗੁਰਦੁਆਰਾ ਸਾਹਿਬ ਦੇ ਮੌਜੂਦਾ ਮੁੱਖ ਸੇਵਾਦਾਰ ਬਾਬਾ ਸਤਿੰਦਰ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਥਾਣਾ ਮਜੀਠਾ ਸਾਹਮਣੇ ਧਰਨਾ ਲਾ ਕੇ ਆਵਾਜਾਈ ਰੋਕੀ ਗਈ | ਗੁਰਦੁਆਰਾ ਸੰਗਤਸਰ ਸਾਹਿਬ, ਜੋ ਕਿ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਵਰੋਸਾਏ ਬ੍ਰਹਮ ਗਿਆਨੀ ਸੰਤ ਹਰੀ ਸਿੰਘ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਮੁਕੇਰੀਆਂ ਵਾਲਿਆਂ ਦਾ ਤਪ ਅਸਥਾਨ ਹੈ, ਜਿਥੇ ਇਸ ਵੇਲੇ ਗ੍ਰੰਥੀ ਸਿੰਘ ਭਾਈ ਸਤਿੰਦਰ ਸਿੰਘ ਸੇਵਾ ਨਿਭਾ ਰਹੇ ਹਨ | ਬਾਬਾ ਸਤਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਲੈ ਕੇ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਜਬਰਦਸਤੀ ਗੁਰਦੁਆਰੇ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਸੰਗਤ ਵਲੋਂ ਸਖ਼ਤ ਵਿਰੋਧ ਕੀਤਾ ਗਿਆ | ਸਥਿਤੀ 'ਤੇ ਕਾਬੂ ਪਾਉਣ ਲਈ ਥਾਣਾ ਮਜੀਠਾ ਦੇ ਐੱਸ.ਐੱਚ.ਓ. ਕਰਮਪਾਲ ਸਿੰਘ, ਡੀ.ਐੱਸ.ਪੀ. ਇੰਦਰਜੀਤ ਸਿੰਘ ਅਤੇ ਨਾਇਬ ਤਹਿਸੀਲਦਾਰ ਬੇਅੰਤ ਸਿੰਘ ਮੌਕੇ ਤੇ ਪਹੁੰਚੇ ਸਨ, ਜਿਨ੍ਹਾਂ ਨੇ ਦੋਹਾਂ ਧਿਰਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ | ਪਰੰਤੂ, ਬਾਬਾ ਸਤਿੰਦਰ ਸਿੰਘ ਦੇ ਅਨੁਸਾਰ ਲਿਖਤੀ ਸ਼ਿਕਾਇਤ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਾ ਹੋਣ 'ਤੇ ਸੇਵਾਦਾਰਾਂ ਅਤੇ ਹਿਮਾਇਤੀਆਂ ਨੂੰ ਧਰਨਾ ਲਗਾਉਣ ਦਾ ਫੈਸਲਾ ਕਰਨਾ ਪਿਆ | ਉਨ੍ਹਾਂ ਕਿਹਾ ਕਿ ਇਹ ਧਰਨਾ ਸ਼ਾਂਤਮਈ ਢੰਗ ਨਾਲ ਕੀਤਾ ਗਿਆ ਹੈ ਤੇ ਮੰਗ ਹੈ ਕਿ ਗੁਰਦੁਆਰੇ ਦੇ ਮਾਮਲੇ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ | ਇਸ ਮੌਕੇ ਬਾਬਾ ਸਤਿੰਦਰ ਸਿੰਘ, ਜੁਝਾਰ ਸਿੰਘ ਬਟਾਲਾ, ਬਾਬਾ ਮੋਹਣ ਸਿੰਘ ਜੀ ਭੰਗਾਲੀ ਕਲਾਂ ਵਾਲੇ, ਸਾਬਕਾ ਸਰਪੰਚ ਸਾਬ੍ਹਾ ਹਮਜਾ, ਬਾਬਾ ਬੀਰ ਸਿੰਘ ਭੰਗਾਲੀ ਕਲਾਂ, ਅਜੇਪਾਲ ਸਿੰਘ, ਸਿਮਰਜੀਤ ਸਿੰਘ, ਸੁਰਜੀਤ ਸਿੰਘ, ਬਲਦੇਵ ਸਿੰਘ, ਅਮਨਪ੍ਰੀਤ ਸਿੰਘ, ਮਨਜਿੰਦਰ ਸਿੰਘ, ਹਰਜੀਤ ਸਿੰਘ, ਜਸਨੀਤ ਸਿੰਘ, ਸਤਪਾਲ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਧਰਮ ਸਿੰਘ, ਸਰਬਜੀਤ ਸਿੰਘ, ਨਿੰਦਰਜੀਤ ਸਿੰਘ, ਭੁਪਿੰਦਰ ਸਿੰਘ, ਹਰਜਿੰਦਰ ਸਿੰਘ ਜਿੰਦਾ, ਹਿੰਮਤ ਸਿੰਘ, ਜਸਕਰਨ ਸਿੰਘ, ਸੁਖਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਪੁਖਰਾਜ ਸਿੰਘ, ਰਵਿੰਦਰ ਸਿੰਘ ਨਿਹੰਗ ਸਿੰਘ ਕਲੇਰ ਮਾਂਗਟ, ਹਰਜਿੰਦਰ ਸਿੰਘ ਕਲੇਰ, ਰਮਿੰਦਰ ਕੌਰ, ਜਸਬੀਰ ਕੌਰ, ਹਰਜੀਤ ਕੌਰ, ਜੀਵਨ ਜੋਤੀ, ਪਲਵਿੰਦਰ ਕੌਰ, ਲਖਵਿੰਦਰ ਕੌਰ, ਸੁਖਵੰਤ ਕੌਰ, ਲਖਵਿੰਦਰ ਕੌਰ, ਸੁਰਜੀਤ ਕੌਰ,ਕੁਲਜੀਤ ਕੌਰ ਸਮੇਤ ਬਹੁਤ ਸਾਰੀਆਂ ਸੰਗਤਾਂ ਹਾਜਰ ਸਨ | ਧਰਨੇ ਦੌਰਾਨ ਸੜਕ 'ਤੇ ਆਵਾਜਾਈ ਠੱਪ ਹੋਸਣ ਨਾਲ ਆਉਣ-ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਖਬਰ ਲਿਖੇ ਜਾਣ ਤੱਕ ਕੋਈ ਪ੍ਰਸ਼ਾਸਨਕ ਅਧਿਕਾਰੀ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਨਹੀ ਆਇਆ ਸੀ, ਜਿਸ ਦੇਰ ਰਾਤ ਤੱਕ ਧਰਨਾ ਜਾਰੀ ਸੀ |
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਦੀ ਜਨਤਾ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਨੂੰ ਜਿਤਾਏਗੀ- ਸਰਕਾਰੀਆ ਅਗਲੀ ਖ਼ਬਰ ਸਰਕਾਰ ਸ਼ਹੀਦ ਤਜਿੰਦਰ ਸਿੰਘ ਸਕੂਲ ਜੋਧੇ ਨੂੰ ਮੁਕੰਮਲ ਤੌਰ 'ਤੇ ਅੱਪਗ੍ਰੇਡ ਕਰੇ- ਗਿੱਲ
Ad Position 24