ਰਾਮ ਤੀਰਥ, 3 ਨਵੰਬਰ (ਧਰਵਿੰਦਰ ਸਿੰਘ ਔਲਖ)- ਪੰਜਾਬ ਦਾ ਹਰੇਕ ਵਰਗ ਪੰਜਾਬ ਸਰਕਾਰ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕਾ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਬੀਤੇ ਕਾਰਜਕਾਲ ਦੌਰਾਨ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਪੰਜਾਬ 'ਚ ਅਮਨ ਕਾਨੂੰਨ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਿਆ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਹਲਕਾ ਤਰਨਤਾਰਨ ਜ਼ਿਮਨੀ ਚੋਣ ਦੇ ਇੰਚਾਰਜ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਪਿੰਡਾਂ 'ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਕਾਂਗਰਸ ਪਾਰਟੀ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ ਅਤੇ ਹਲਕਾ ਤਰਨਤਾਰਨ ਦੀ ਸੂਝਵਾਨ ਜਨਤਾ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਜਿੱਤ ਪੰਜਾਬੀਆਂ ਦੀ ਜਿੱਤ ਹੋਵੇਗੀ | ਇਸ ਮੌਕੇ ਉਨ੍ਹਾਂ ਨਾਲ ਦਿਲਰਾਜ ਸਿੰਘ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ ਪ੍ਰਧਾਨ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ, ਰਮਨ ਬਖਸ਼ੀ, ਤਰਸੇਮ ਸਿੰਘ ਡੀ ਸੀ ਸਾਬਕਾ ਵਿਧਾਇਕ ਅਟਾਰੀ, ਅਮਨਦੀਪ ਸਿੰਘ ਕੱਕੜ ਮੀਡੀਆ ਸਲਾਹਕਾਰ ਆਦਿ ਹਾਜ਼ਰ ਸਨ |
ਤਰਨ ਤਾਰਨ ਦੀ ਜਨਤਾ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਨੂੰ ਜਿਤਾਏਗੀ- ਸਰਕਾਰੀਆ
ਅਜੀਤ ਡੈਸਕ
04-11-2025