ਰਾਮ ਤੀਰਥ, 3 ਨਵੰਬਰ (ਧਰਵਿੰਦਰ ਸਿੰਘ ਔਲਖ)-ਚਿੱਟ ਫੰਡ ਕੰਪਨੀ ਪਰਲਜ਼ ਦੇ ਪੀੜਤ ਲੋਕਾਂ ਦੇ ਹੱਕਾਂ ਲਈ ਲੜ ਰਹੀ ਇਨਸਾਫ਼ ਦੀ ਆਵਾਜ਼ ਜਥੇਬੰਦੀ ਦੀ ਇਕ ਜ਼ਰੂਰੀ ਮੀਟਿੰਗ ਕੌਮੀ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ੍ਹ ਦੀ ਸਰਪ੍ਰਸਤੀ ਹੇਠ 6 ਨਵੰਬਰ, ਦਿਨ ਵੀਰਵਾਰ ਨੂੰ ਕੰਪਨੀ ਬਾਗ ਅੰਮਿ੍ਤਸਰ ਵਿਖੇ ਹੋਵੇਗੀ | ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਮਾਝਾ ਜ਼ੋਨ ਦੇ ਪ੍ਰਧਾਨ ਰਜਵੰਤ ਬਾਲਾ ਨੇ ਕਿਹਾ ਕਿ ਜਥੇਬੰਦੀ ਵਲੋਂ 26 ਨਵੰਬਰ ਨੂੰ ਦਿੱਲੀ ਵਿਖੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਜਾਣ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ | ਉਸ ਸੰਬੰਧ 'ਚ ਹੀ ਵਿਚਾਰ ਵਟਾਂਦਰਾ ਕਰਨ ਲਈ ਇਹ ਮੀਟਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਮਾਝੇ ਦੇ ਸਮੂਹ ਪਰਲਜ਼ ਪੀੜਤ ਲੋਕਾਂ ਨੂੰ ਇਸ ਮੀਟਿੰਗ 'ਚ ਸਵੇਰੇ 10 ਵਜੇ ਹਾਜ਼ਰ ਹੋਣ ਲਈ ਅਪੀਲ ਕੀਤੀ |