09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ 'ਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 04-11-2025
ਅਜਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜਨਤਕ ਜਥੇਬੰਦੀਆਂ ਵਲੋਂ ਪੁਲਿਸ ਵਧੀਕੀਆਂ ਖ਼ਿਲਾਫ਼ ਅੱਜ ਪ੍ਰਭਾਵਿਤ ਲੋਕਾਂ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ 'ਚ ਸ਼ਾਮਿਲ ਡਾ. ਸਤਨਾਮ ਸਿੰਘ ਅਜਨਾਲਾ ਸੂਬਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਪੰਜਾਬ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਪ੍ਰਧਾਨ ਜੱਗਾ ਸਿੰਘ ਡੱਲਾ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਅਮਰਜੀਤ ਸਿੰਘ ਭਿੰਡੀ ਸੈਦਾਂ, ਔਰਤ ਮੁਕਤੀ ਮੋਰਚਾ ਦੀ ਸਕੱਤਰ ਸਰਬਜੀਤ ਕੌਰ ਜਸਰਾਊਰ ਅਤੇ ਉੱਘੇ ਸਮਾਜ ਸੇਵਕ ਪ੍ਰੋ: ਮਾਲਕ ਸਿੰਘ ਗੁਰਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਨਾਲਾ ਪੁਲਿਸ ਪ੍ਰਸ਼ਾਸਨ ਵਲੋਂ ਵੱਖ ਵੱਖ ਸੰਗੀਨ ਪਰਚਿਆਂ ਵਿਚ ਨਾਮਜ਼ਦ ਕਥਿਤ ਦੋਸ਼ੀਆਂ ਨੂੰ ਲੰਮੇ ਸਮੇਂ ਤੋਂ ਗਿ੍ਫ਼ਤਾਰ ਨਹੀਂ ਕੀਤਾ ਜਾ ਰਿਹਾ ਅਤੇ ਉਹ ਸ਼ਰੇਆਮ ਦਨ ਦਨਾਉਂਦੇ ਫਿਰਦੇ ਹਨ ਪੁਲਿਸ ਪ੍ਰਸ਼ਾਸਨ ਦੀ ਕੋਈ ਪਰਵਾਹ ਨਾ ਕਰਦੇ ਹੋਏ ਆਏ ਦਿਨ ਕੋਈ ਨਾ ਕੋਈ ਨਵਾਂ ਕਾਰਾ ਕਰ ਰਹੇ ਹਨ | ਇਸ ਰੋਹ ਭਰੇ ਇਕੱਠ ਵਿਚ ਫ਼ੈਸਲਾ ਕੀਤਾ ਗਿਆ ਕਿ ਅਜਨਾਲਾ ਪੁਲਿਸ ਦੇ ਲਾਰੇ ਲੱਪਿਆਂ ਤੋਂ ਦੁਖੀ ਹੋ ਕੇ ਪੀੜਤ ਲੋਕਾਂ ਨੂੰ ਪੁਲਿਸ ਤੋਂ ਇਨਸਾਫ਼ ਦਿਵਾਉਣ ਲਈ 13 ਨਵੰਬਰ ਨੂੰ ਥਾਣਾ ਅਜਨਾਲਾ ਦੇ ਸਾਹਮਣੇ ਇਨਸਾਫ਼ ਮਿਲਣ ਤੱਕ ਧਰਨਾ ਲਗਾਇਆ ਜਾਵੇਗਾ, ਜਿਸ ਵਿਚ ਇਲਾਕੇ ਭਰ ਦੇ ਕਿਸਾਨ, ਮਜ਼ਦੂਰ, ਨੌਜਵਾਨ ਤੇ ਔਰਤਾਂ ਸੈਂਕੜਿਆਂ ਦੀ ਗਿਣਤੀ ਵਿਚ ਸ਼ਾਮਿਲ ਹੋਣਗੇ | ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਧਨਵੰਤ ਸਿੰਘ ਖਤਰਾਏ ਕਲਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਪੁਲਿਸ ਪੰਜਾਬ ਭਰ ਵਿਚ ਹੀ ਕਿਸੇ ਨੂੰ ਇਨਸਾਫ਼ ਨਹੀਂ ਦਿੰਦੀ | ਇਸ ਮੌਕੇ ਦੇਸਾ ਸਿੰਘ, ਚਰਨ ਸਿੰਘ ਭਿੰਡੀ ਔਲਖ, ਗਾਇਕ ਗੁਰਪਾਲ ਗਿੱਲ ਸੈਦਪੁਰ, ਲਖਬੀਰ ਸਿੰਘ ਤੇੜਾ, ਹਰਦੀਪ ਸਿੰਘ ਬੱਗਾ, ਕਰਨੈਲ ਸਿੰਘ ਭਿੰਡੀ ਸੈਦਾਂ, ਸੁੱਖ ਅੰਮਿ੍ਤਪਾਲ ਸਿੰਘ ਤੇ ਕੁਲਦੀਪ ਸਿੰਘ ਅਜਨਾਲਾ, ਬਲਕਾਰ ਸਿੰਘ ਪੂੰਗਾ, ਮਨਪ੍ਰੀਤ ਸਿੰਘ ਅਜਨਾਲਾ, ਸੁੱਖਾ ਸਿੰਘ ਅਜਨਾਲਾ, ਰਛਪਾਲ ਸਿੰਘ ਬੱਲ ਲੱਬੇ ਦਰਿਆ, ਜੋਗਿੰਦਰ ਸਿੰਘ ਤੇੜਾ ਰਾਜਪੂਤਾਂ, ਰਛਪਾਲ ਸਿੰਘ ਸਾਹੋਵਾਲ, ਮਹਿੰਦਰ ਸਿੰਘ ਗੁਰਾਲਾ, ਸਤਨਾਮ ਸਿੰਘ, ਸੰਤੋਖ ਸਿੰਘ ਅਜਨਾਲਾ, ਮੁਖਤਾਰ ਸਿੰਘ ਗੁਰਾਲਾ, ਪ੍ਰੀਤਮ ਸਿੰਘ, ਲਾਭ ਸਿੰਘ ਝੁੰਜ, ਜਗਪ੍ਰੀਤ ਸਿੰਘ ਜੋਸ਼ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਵਾਲਮੀਕਿ ਤੀਰਥ ਵਿਖੇ ਅੱਜ ਹੋਵੇਗੀ ਸਰੋਵਰ ਪੂਜਾ: ਮਹੰਤ
Ad Position 24