09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 04-11-2025
ਚੌਂਕ ਮਹਿਤਾ, 3 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਮਹਿਤਾ ਚੌਂਕ ਦੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਗੜ੍ਹ ਸਾਹਿਬ ਤੋਂ ਇਕ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੋਂ ਇਲਾਵਾ ਜਥੇਦਾਰ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ ਦੀ ਦੇਖ ਰੇਖ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੇ ਅੱਗੇ ਨਿਹੰਗ ਸਿੰਘਾਂ ਵੱਲੋਂ ਗਤਕੇ ਬਾਜ਼ੀ ਦੇ ਜੌਹਰ ਸੰਗਤਾਂ ਨੂੰ ਦਿਖਾਏ ਗਏ | ਇਹ ਨਗਰ ਕੀਰਤਨ ਮਹਿਤਾ ਚੌਂਕ ਦੇ ਚੌਹਾਂ ਰਸਤਿਆਂ ਅਤੇ ਮੁੱਖ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਗੜ੍ਹ ਸਾਹਿਬ ਵਿਖੇ ਜਾ ਕੇ ਸਮਾਪਤ ਹੋਇਆ | ਨਗਰ ਕੀਰਤਨ ਵਿੱਚ ਹੋਰਨਾਂ ਤੋਂ ਇਲਾਵਾ ਜਥੇਦਾਰ ਅਜੀਤ ਸਿੰਘ ਤਰਨਾ ਦਲ, ਸੰਤ ਗਿਆਨੀ ਗੁਰਦੇਵ ਸਿੰਘ ਤਰਸਿੱਕੇ ਵਾਲੇ, ਭਾਈ ਨਿਰਮਲ ਸਿੰਘ, ਗ੍ਰੰਥੀ ਭਾਈ ਜਸਵੰਤ ਸਿੰਘ, ਮਾਸਟਰ ਜਸਵੰਤ ਸਿੰਘ ਪਿ੍ੰਸੀਪਲ ਸੁਖਵਿੰਦਰ ਸਿੰਘ ਧਾਲੀਵਾਲ ਭਾਈ ਹਰਗੋਪਾਲ ਸਿੰਘ ਰੰਧਾਵਾ, ਮਾਸਟਰ ਜੋਗਿੰਦਰ ਸਿੰਘ, ਭਾਈ ਮਨਜੀਤ ਸਿੰਘ ਮੰਨਾ, ਭਾਈ ਬਹਾਦਰ ਸਿੰਘ ਰੰਧਾਵਾ, ਸਤਨਾਮ ਸਿੰਘ ਰੰਧਾਵਾ, ਜਥੇਦਾਰ ਸਾਹਿਬ ਸਿੰਘ, ਕੇਵਲ ਸਿੰਘ ਕੱਪੜੇ ਵਾਲੇ, ਨਰਿੰਦਰ ਸਿੰਘ, ਦਵਿੰਦਰ ਸਿੰਘ ਚੱਕੀ ਵਾਲੇ, ਭਾਈ ਸਤਨਾਮ ਸਿੰਘ ਧਾਲੀਵਾਲ, ਜੋਗਾ ਸਿੰਘ, ਪਵਿੱਤਰ ਸਿੰਘ ਫੋਟੋਗਰਾਫਰ ਆਦਿ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦੀ ਤੀਜੀ ਵੱਡੀ ਕਨਵੈਨਸ਼ਨ ਟੋਲ ਪਲਾਜਾ ਵਰਿਆਮ ਨੰਗਲ 'ਤੇ ਭਗਵੰਤ ਮਾ... ਅਗਲੀ ਖ਼ਬਰ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ 'ਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
Ad Position 24