09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਵਿਧਾਇਕ ਧਾਲੀਵਾਲ ਵਲੋਂ 47 ਪਿੰਡਾਂ ਦੇ 2355 ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 9.5 ਕਰੋੜ ਰੁਪਏ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ

Ad Position 21
No active advertisement
ਅਜੀਤ ਡੈਸਕ 22-11-2025
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅਗਸਤ ਮਹੀਨੇ ਵਿਚ ਆਏ ਭਿਆਨਕ ਹੜਾਂ ਨਾਲ ਕਿਸਾਨਾਂ ਦੇ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਅਨੁਸਾਰ ਅੱਜ ਮਿਸ਼ਨ ਪੁਨਰਵਾਸ ਤਹਿਤ ਐੱਸ.ਡੀ.ਐੱਮ ਦਫਤਰ ਅਜਨਾਲਾ ਵਿਖੇ ਕਰਵਾਏ ਵਿਸ਼ੇਸ਼ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹੜ੍ਹ ਪੀੜਿਤ ਕਿਸਾਨਾਂ ਨੂੰ ਕਰੋੜਾਂ ਰੁਪਏ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ ਗਏ | ਐੱਸ.ਡੀ.ਐੱਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਵਲੋਂ ਨੁਕਸਾਨ ਦੇ 30 ਦਿਨ ਦੇ ਅੰਦਰ-ਅੰਦਰ ਮੁਆਵਜ਼ੇ ਦੀ ਵੰਡ ਸ਼ੁਰੂ ਕੀਤੀ ਗਈ ਹੋਵੇ ਅਤੇ ਮੁਆਵਜ਼ਾ ਰਾਸ਼ੀ ਵੀ ਤਿੰਨ ਗੁਣਾ ਤੱਕ ਵਧਾ ਕੇ ਪ੍ਰਤੀ ਏਕੜ ਦੇ ਨੁਕਸਾਨ ਦਾ ਮੁਆਵਜ਼ਾ 20 ਹਜ਼ਾਰ ਕੀਤਾ ਗਿਆ ਹੋਵੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ, ਲੋਕਾਂ ਦੇ ਦੁੱਖਾਂ ਅਤੇ ਦਰਦਾਂ ਨੂੰ ਸਮਝਦੀ ਹੈ ਤੇ ਲੋਕਾਂ ਦੇ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਖੜੀ ਹੈ | ਅੱਜ ਦੇ ਸਮਾਰੋਹ ਦੌਰਾਨ ਉਨ੍ਹਾਂ 47 ਹੜ੍ਹ ਪ੍ਰਭਾਵਿਤ ਪਿੰਡਾਂ ਮਹਿਮਦ ਮੰਦਰਾਂਵਾਲਾ, ਘੋਨੇਵਾਲਾ, ਨਿਸੋਕੇ, ਕਮਾਲਪੁਰ ਕਲਾਂ, ਕਮਾਲਪੁਰ ਖੁਰਦ, ਗੱਗੜ, ਕਸੋਵਾਲ, ਅਰਾਜੀ ਕੱਸੋਵਾਲ, ਜੱਟਾ, ਸਹਾਰਨ, ਨੰਗਲ ਅੰਬ, ਹਰੜ ਖੁਰਦ, ਬੱਲ ਲੱਭੇ ਦਰਿਆ, ਮਾਝੀਮੀਆਂ, ਬਿਕਰਾਊਰ, ਥੋਬਾ, ਮਲਕਪੁਰ, ਡੱਡੀਆਂ, ਲੱਖੂਵਾਲ ਨੇੜੇ ਅਜਨਾਲਾ, ਰਿਆੜ, ਸੂਫੀਆਂ, ਕੋਟ ਰਜ਼ਾਦਾ, ਨਾਨੋਕੇ, ਕੁਰਾਲੀਆਂ ਗੁਜਰਪੁਰਾ ਕੋਟਲੀ ਅੰਬ ਅਤੇ ਹਰੜ ਕਲਾਂ ਸਮੇਤ ਹੋਰਨਾਂ ਪਿੰਡਾਂ ਦੇ 2355 ਕਿਸਾਨਾਂ ਨੂੰ ਲਗਭਗ 9.5 ਕਰੋੜ ਰੁਪਏ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ | ਇਸ ਮੌਕੇ ਐੱਸ.ਡੀ.ਐੱਮ ਅਜਨਾਲਾ ਰਵਿੰਦਰ ਸਿੰਘ ਅਰੋੜਾ, ਤਹਿਸੀਲਦਾਰ ਅਜਨਾਲਾ ਗੁਰਮੁਖ ਸਿੰਘ, ਨਾਇਬ ਤਹਿਸੀਲਦਰ ਅਭਿਨਵ ਤਿਵਾੜੀ, ਸਰਪੰਚ ਜਸਵੰਤ ਸਿੰਘ ਪਹਿਲਵਾਨ ਗੱਗੋਮਾਹਲ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਸਰਪੰਚ ਸ਼ੇਰ ਸਿੰਘ ਅਵਾਣ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਸਾਬਕਾ ਸਰਪੰਚ ਭੁਪਿੰਦਰ ਇਕਬਾਲ ਸਿੰਘ ਪਿੰਕਾ ਬਿਕਰਾਊਰ, ਨੰਬਰਦਾਰ ਕੁਲਦੀਪ ਸਿੰਘ ਬੱਲ ਸਰਪੰਚ ਜਸਜੀਤ ਸਿੰਘ ਬੱਬੂ ਬੱਲ ਲੱਬੇ ਦਰਿਆ, ਪੀ.ਏ. ਮੁਖਤਿਆਰ ਸਿੰਘ ਅਤੇ ਜੋਬਨ ਤੇੜੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਵਿੱਦਿਅਕ ਸੰਸਥਾਵਾਂ ਨੇ ਲਗਾਇਆ ਬੱਚਿਆਂ ਦਾ ਵਿੱਦਿਅਕ ਟੂਰ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼ ਮਿਹਨਤੀ ਤੇ ਪ੍ਰਮਾਤਮਾ 'ਤੇ ਭਰੋਸਾ ਰੱਖਣ ਵਾਲੇ ਨੇਕ ਇਨਸਾਨ ਸਨ ਰਾਮ ਸਿੰਘ ਚਵਿੰਡਾ ਦੇਵੀ
Ad Position 24