09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੰਜਾਬ ਸਰਕਾਰ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਤੋਂ ਸਜਾਇਆ ਨਗਰ ਕੀਰਤਨ ਦੇਰ ਰਾਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਪੁੱਜਾ

Ad Position 21
No active advertisement
ਅਜੀਤ ਡੈਸਕ 22-11-2025
ਬਾਬਾ ਬਕਾਲਾ ਸਾਹਿਬ, 21 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਜੋ ਕਿ ਗੁਰਦਾਸਪੁਰ ਤੋਂ ਅਰਦਾਸ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਲਈ, ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਅਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਿਆ, ਦਾ ਬੀਤੀ ਦੇਰ ਰਾਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚਣ ਉੱਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਦੇ ਮੇਨ ਗੇਟ ਉਪਰ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਸ ਨਗਰ ਕੀਰਤਨ ਦਾ ਸਵਾਗਤ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਤੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜੋ ਹਿੰਦ ਦੀ ਚਾਦਰ ਦੇ ਨਾਂ ਨਾਲ ਸਾਰੇ ਸੰਸਾਰ ਵਿਚ ਪ੍ਰਸਿੱਧ ਹਨ, ਨੇ ਸਿੱਖ ਧਰਮ ਦੇ ਆਦਰਸ਼ਾਂ, ਸੱਚ, ਨਿਆਂ, ਧਰਮ ਅਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਅਨੋਖੀ ਤੇ ਲਾਸਾਨੀ ਕੁਰਬਾਨੀ ਦਿੱਤੀ | ਉਨ੍ਹਾਂ ਗੁਰੂ ਸਾਹਿਬ ਸਮੇਤ ਉਨ੍ਹਾਂ ਦੇ ਅਨਿੰਨ ਸਿੱਖਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਿਦਆਂ ਕਿਹਾ ਕਿ ਜ਼ਬਰ ਅਤੇ ਧਰਮ-ਪਰਿਵਰਤਨ ਦੇ ਖ਼ਿਲਾਫ ਉਨ੍ਹਾਂ ਨੇ ਇਕ ਅਟੱਲ ਚਟਾਨ ਵਾਂਗ ਖਲੋ੍ਹ ਕੇ ਦਰਸਾਇਆ ਕਿ ਸਿੱਖ ਧਰਮ ਦੇ ਨਾਇਕ ਕਿਸੇ ਇਕ ਧਰਮ ਲਈ ਨਹੀਂ, ਸਗੋਂ ਪੂਰੇ ਮਨੁੱਖਤਾ ਲਈ ਲੜਦੇ ਹਨ | ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਵਿੱੱਤਰ ਚਰਨ ਛੋਹ ਪ੍ਰਾਪਤ ਪੰਜਾਬ ਦੇ ਸਾਰੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵੀ ਦਿੱਤੀ ਜਾਵੇਗੀ | ਇਸ ਮੌਕੇ ਉਨ੍ਹਾਂ 23 ਤੋਂ 25 ਨਵੰਬਰ ਤੱਕ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਸਾਹਿਬ ਦੇ ਸ਼ਹੀਦੀ ਸਮਾਰੋਹ ਵਿਚ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਵੀ ਕੀਤੀ | ਇਸ ਤੋਂ ਪਹਿਲਾਂ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਮਾਝੇ ਦੀ ਦੀ ਪਵਿੱਤਰ ਧਰਤੀ 'ਤੇ ਨਗਰ ਕੀਰਤਨ ਦਾ ਵੱਡੀ ਗਿਣਤੀ ਸੰਗਤ ਵਲੋਂ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਲਾਕਾ ਨਿਵਾਸੀਆਂ ਵਲੋਂ ਸੰਗਤਾਂ ਲਈ ਥਾਂ-ਥਾਂ ਚਾਹ, ਪਕੌੜੇ ਲੰਗਰ ਦੀ ਸੇਵਾ ਕੀਤੀ ਗਈ | ਇਸ ਦੌਰਾਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਲੋਂ ਸ: ਪ੍ਰਧਾਨ ਸੁਰਜੀਤ ਸਿੰਘ ਕੰਗ ਦੀ ਅਗਵਾਈ ਹੇਠ ਵੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ, ਅਮਨਦੀਪ ਸਿੰਘ ਐਸ. ਡੀ. ਐੱਮ ਬਾਬਾ ਬਕਾਲਾ ਸਾਹਿਬ, ਤਹਿਸੀਲਦਾਰ ਰੌਬਿਨਜੀਤ ਕੌਰ, ਨਾਇਬ ਤਹਿਸੀਲਦਾਰ ਮੈਡਮ ਮਨੀ ਮਹਾਜਨ, ਚੇਅਰਮੈਨ ਸੁਰਜੀਤ ਸਿੰਘ ਕੰਗ, ਸੰਜੀਵ ਭੰਡਾਰੀ ਸੰਗਠਨ ਇੰਚਾਰਜ, ਚੇਅਰਮੈਨ ਗੁਰਦੇਵ ਸਿੰਘ ਖਾਲਸਾ ਆੜ੍ਹਤੀ, ਚੇਅਰਮੈਨ ਗੁਰਵਿੰਦਰ ਸਿੰਘ ਖੱਬੇ ਰਾਜਪੂਤਾਂ, ਜਥੇ. ਬਲਦੇਵ ਸਿੰਘ ਬੋਦੇਵਾਲ, ਸਰਪੰਚ ਮਾ: ਹਰਿੰਦਰ ਸਿੰਘ ਪੱਲ੍ਹਾ, ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਬਿਆਸ, ਸਰਪੰਚ ਜੋਧਾ ਸਿੰਘ ਛਾਪਿਆਂਵਾਲੀ, ਪ੍ਰਧਾਨ ਹੀਰਾ ਸਿੰਘ ਛਾਪਿਆਂਵਾਲੀ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਲੱਖਾ ਸਿੰਘ ਚੱਕੀ ਵਾਲੇ ਠੱਠੀਆਂ, ਗੁਰਜੀਤ ਸਿੰਘ ਵਡਾਲਾ, ਸੂਬੇਦਾਰ ਹਰਜੀਤ ਸਿੰਘ, ਅਮਰਜੀਤ ਸਿੰਘ ਕਾਲੇਕੇ, ਕੌਂਸਲਰ ਜੈਮਲ ਸਿੰਘ ਭੁੱਲਰ, ਪਰਮਜੀਤ ਸਿੰਘ, ਮਨਜਿੰਦਰ ਸਿੰਘ, ਰਵੀ ਸਿੰਘ (ਸਾਰੇ ਕੌਂਸਲਰ), ਬਲਸ਼ਰਨ ਸਿੰਘ, ਰੇਸ਼ਮ ਸਿੰਘ, ਨਰਜਿੰਦਰ ਸਿੰਘ ਲਾਲੀ, ਸਰਮੁੱਖ ਸਿੰਘ ਫੌਜੀ, ਸਤਨਾਮ ਸਿੰਘ, ਮਨਜੀਤ ਸਿੰਘ ਸੰਧੂ, ਕੁਲਦੀਪ ਸਿੰਘ, ਮਲਕੀਅਤ ਸਿੰਘ (ਦੋਨੋਂ ਜੇ. ਈ.) ਅਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਹੋਰ ਆਪ ਦੇ ਸੀਨੀਅਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਉਡੀਕਦਿਆਂ ਨੂੰ ਲੰਘੇ ਚਾਰ ਸਾਲ ਪਰ ਮਾਨ ਸਰਕਾਰ ਇਸ ਪ੍ਰਤੀ ਸੰਜੀਦਾ ਨਹੀ-ਪ... ਅਗਲੀ ਖ਼ਬਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲਾ ਕਬੱਡੀ ਕੱਪ ਕਰਵਾਇਆ
Ad Position 24