09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ 'ਤੇ ਯੂ-ਟਿਊਬ ਚੈਨਲ ਬੰਦ ਕਰਨਾ ਮੰਦਭਾਗੀ- ਗਿੱਲ

Ad Position 21
No active advertisement
ਅਜੀਤ ਡੈਸਕ 22-11-2025
ਚਵਿੰਡਾ ਦੇਵੀ, 21 ਨਵੰਬਰ (ਸਤਪਾਲ ਸਿੰਘ ਢੱਡੇ)-ਦੇਸ਼ਾਂ ਵਿਦੇਸ਼ਾਂ ਵਿਚ ਗੁਰਸਿੱਖੀ ਨਾਲ ਪਿਆਰ ਕਰਨ ਵਾਲੀਆਂ ਸੰਗਤਾਂ ਅੱਜ ਸਮੁੱਚਾ ਸੰਸਾਰ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ 'ਚ ਸ਼ਮੂਲੀਅਤ ਕਰ ਰਿਹਾ ਹੈ | ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ ਵਲੋਂ ਬਣਾਏ ਗਏ ਯੂਟੀਊਬ ਚੈਨਲ 'ਤੇ ਪ੍ਰਸਾਰਤ ਕਰ ਰਹੇ ਸਨ ਜਿਸ ਨੂੰ ਦੇਸ਼ ਵਿਦੇਸ਼ ਵਿਚ ਬੈਠੀਆਂ ਸੰਗਤਾਂ ਸਰਵਣ ਕਰਦੀਆਂ ਸਨ ਤਾਂ ਇਕ ਸੋਚੀ ਸਮਝੀ ਸਾਜਿਸ਼ ਅਧੀਨ ਯੂ-ਟਿਊਬ ਚੈਨਲ ਤੋਂ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ਬੰਦ ਕਰਨੀ ਮੰਦਭਾਗੀ ਹੈ ਇਸ ਨਾਲ ਗੁਰਸਿੱਖੀ ਨਾਲ ਪਿਆਰ ਕਰਨ ਵਾਲੇ ਗੁਰਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਲਖਬੀਰ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਅੱਜ ਜਦੋਂ-ਕਿ ਇਹ ਵੱਡੀ ਲੋੜ ਸੀ ਕਿ ਜੋ ਲੋਕ ਗੁਰੂ ਘਰਾਂ ਵਿਚ ਆ-ਜਾ ਨਹੀਂ ਸਕਦੇਂ ਉਹ ਆਪਣੇ ਘਰਾਂ ਵਿਚ ਬੈਠ ਕੇ ਯੂ-ਟਿਊਬ ਤੋਂ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ 'ਤੇ ਚੱਲ ਰਹੇ ਗੁਰਮਤਿ ਸਮਾਗਮਾਂ ਦੇ ਦਰਸ਼ਨ ਦੀਦਾਰੇ ਕਰ ਰਹੇ ਸਨ ਅਤੇ ਇਹ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਵੱਡਾ ਸਾਧਨ ਸੀ, ਪਰ ਲੱਗਦਾ ਹੈ ਕਿ ਇਹ ਸਭ ਕੁਝ ਕਿਸੇ ਗਿਣੀ ਮਿੱਥੀ ਸਾਜਿਸ਼ ਤਹਿਤ ਅਨਸਰਾਂ ਦੀ ਮਿਲੀ ਭੁਗਤ ਨਾਲ ਹੋ ਰਿਹਾ ਹੈ ਅਤੇ ਇਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ | ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਅੱਜ ਹੀ ਯੂ-ਟਿਊਬ 'ਤੇ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ਸ਼ੁਰੂ ਕਰਨੇ ਚਾਹੀਦੀ ਤਾਂ ਕਿ ਦੇਸ਼ ਵਿਦੇਸ਼ਾਂ ਵਿਚ ਵੱਸਦੀਆਂ ਸੰਗਤਾਂ ਸ਼੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਕੀਰਤਨ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦਾ ਲਾਭ ਪ੍ਰਾਪਤ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਸਾਹਬੀ ਖਾਨਕੋਟ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਉਡੀਕਦਿਆਂ ਨੂੰ ਲੰਘੇ ਚਾਰ ਸਾਲ ਪਰ ਮਾਨ ਸਰਕਾਰ ਇਸ ਪ੍ਰਤੀ ਸੰਜੀਦਾ ਨਹੀ-ਪ...
Ad Position 24