ਸਠਿਆਲਾ, 21 ਨਵੰਬਰ (ਜਗੀਰ ਸਿੰਘ ਸਫਰੀ)-ਪੰਜਾਬ ਦੇ ਲੋਕ ਮਾਨ ਸਰਕਾਰ ਦੇ ਰਾਜ ਵਿਚ ਸੁਰੱਖਿਅਤ ਨਹੀਂ ਹੈ | ਇਨ੍ਹਾਂ ਉਕਤ ਸਤਰਾਂ ਦਾ ਪ੍ਰਗਟਾਵਾ ਕਾਂਗਰਸੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਦੇ ਸਾਬਕਾ ਪ੍ਰਧਾਨ ਸੁਰਜਨ ਸਿੰਘ ਸੋਨੂੰ ਭਲਾਈਪੁਰ ਅਤੇ ਕਿਸਾਨ ਸੈੱਲ ਦੇ ਜਰਨਲ ਸਕੱਤਰ ਦਲਜੀਤ ਸਿੰਘ ਭੁੱਲਰ ਨੇ ਪ੍ਰੈਸ ਕੋਲ ਕੀਤਾ | ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ ਦੇ ਬੇਟੇ ਸਰਪੰਚ ਜਸਨਪ੍ਰੀਤ ਸਿੰਘ ਉਪਰ ਕੁਝ ਅਣਪਛਾਤੇ ਵਿਅਕਤੀ ਵਲੋਂ ਫਾਇਰਿੰਗ ਕੀਤੀ ਗਈ | ਉਕਤ ਆਗੂ ਨੇ ਕਿਹਾ ਕਿ ਪੰਜਾਬ ਰਾਜ ਜੰਗਲ ਰਾਜ ਬਣ ਗਿਆ ਹੈ ਅਤੇ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ | ਉਨ੍ਹਾਂ ਨੇ ਕਿਹਾ ਜ਼ਿਲ੍ਹਾ ਅੰਮਿ੍ਤਸਰ ਵਿਚ ਗੋਲੀਆਂ ਚੱਲਣ ਦੀਆਂ ਵੱਖ-ਵੱਖ ਵਰਦਾਤਾਂ 'ਚ ਨੌਜਵਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ | ਉਨ੍ਹਾਂ ਵਲੋਂ ਕਾਂਗਰਸ ਪਾਰਟੀ ਸੀਨੀਅਰ ਆਗੂ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ ਦੇ ਬੇਟੇ ਸਰਪੰਚ ਜਸਨਪ੍ਰੀਤ ਸਿੰਘ ਉਪਰ ਕੁਝ ਅਣਪਛਾਤੇ ਵਿਅਕਤੀ ਵਲੋਂ ਫਾਇਰਿੰਗ ਹੋਣ 'ਤੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ |