26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬੀ.ਐਸ.ਐਫ. ਦੀ 60ਵੀਂ ਡਾਇਮੰਡ ਜੁਬਲੀ ਵਰ੍ਹੇਗੰਢ ਨੂੰ ਸਮਰਪਿਤ ਬੀ.ਡੀ.ਐੱਸ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਸਮਾਗਮ

Ad Position 21
No active advertisement
ਅਜੀਤ ਡੈਸਕ 23-11-2025
ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਕਾਲਜ ਰੋਡ ਤੇ ਸਥਿਤ ਬੀ.ਡੀ.ਐੱਸ. ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ 117 ਬਟਾਲੀਅਨ ਦੇ ਕਮਾਂਡੈਂਟ ਬਿ੍ਜ ਮੋਹਨ ਪ੍ਰੋਹਿਤ ਦੀ ਅਗਵਾਈ ਹੇਠ ਸਕੂਲ ਦੇ ਐੱਮ.ਡੀ ਰਘਬੀਰ ਸਿੰਘ ਢਿੱਲੋਂ ਦੇ ਉੱਦਮ ਨਾਲ ਬੀ.ਐੱਸ.ਐਫ ਦੀ 60ਵੀਂ ਡਾਇਮੰਡ ਜੁਬਲੀ ਵਰ੍ਹੇਗੰਡ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਬੀ.ਐੱਸ.ਐਫ ਸੈਕਟਰ ਗੁਰਦਾਸਪੁਰ ਦੇ ਡੀ.ਆਈ.ਜੀ ਜਸਵਿੰਦਰ ਕੁਮਾਰ ਵਿਰਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਸਕੂਲੀ ਵਿਦਿਆਰਥੀਆਂ ਦਾ ਰੰਗਾਰੰਗ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਵਿੱਚ ਬੀ.ਡੀ.ਅੱੈਸ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਦੁਆਰਾ ਨਸ਼ਾ ਵਿਰੋਧੀ ਜਾਗਰੂਕਤਾ ਨਾਟਕ ਵੀ ਖੇਡਿਆ ਗਿਆ ਜਿਸ ਨੂੰ ਹਾਜਰੀਨ ਵਲੋਂ ਖੂਬ ਸਲਾਹਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡੀ.ਆਈ.ਜੀ. ਜਸਵਿੰਦਰ ਕੁਮਾਰ ਵਿਰਦੀ ਨੇ ਵਿਦਿਆਰਥੀਆਂ ਨੂੰ ਬੀ.ਐੱਸ.ਐਫ ਸਮੇਤ ਹੋਰਨਾਂ ਸੁਰੱਖਿਆ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਦਿਆਂ ਉਹਨਾਂ ਦੇ ਚੰਗੇ ਭਵਿੱਖ ਲਈ ਜਿੱਥੇ ਕਾਮਨਾ ਕੀਤੀ ਉੱਥੇ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਸਮੇਤ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਦੇਸ਼ ਸੇਵਾ ਲਈ ਅੱਗੇ ਆਉਣ ਲਈ ਉਤਸਾਹਿਤ ਕੀਤਾ | ਉਨ੍ਹਾਂ ਕਿਹਾ ਕਿ ਬੀ.ਐੱਸ.ਐੱਫ ਜਿੱਥੇ ਗੁਆਂਢੀ ਮੁਲਕ ਪਾਕਿਸਤਾਨ ਤੋਂ ਹੋਣ ਵਾਲੀ ਕਿਸੇ ਵੀ ਦੇਸ਼ ਵਿਰੋਧੀ ਕਾਰਵਾਈ ਖਾਸ ਕਰਕੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੀ ਹੈ ਉੱਥੇ ਹੀ ਸਰਹੱਦੀ ਖੇਤਰ ਦੇ ਪਿੰਡਾਂ ਦੇ ਲੋਕਾਂ ਨਾਲ ਵੀ ਵਧੀਆ ਤਾਲਮੇਲ ਬਣਾਇਆ ਜਾ ਰਿਹਾ ਹੈ ਅਤੇ ਸਮੇਂ ਸਮੇਂ ਤੇ ਸਵਿੱਕ ਐਕਸ਼ਨ ਪ੍ਰੋਗਰਾਮ ਤਹਿਤ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਅਤੇ ਸਰਹੱਦੀ ਲੋਕਾਂ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਲੋੜੀਂਦਾ ਸਮਾਨ ਵੀ ਵੰਡਿਆ ਜਾ ਰਿਹਾ ਹੈ | ਇਸ ਮੌਕੇ ਹਥਿਆਂਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਸਕੂਲ ਦੇ ਐੱਮ.ਡੀ ਰਘਬੀਰ ਸਿੰਘ ਢਿੱਲੋਂ, ਪਿ੍ੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਢਿੱਲੋਂ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਕੁਲਦੀਪ ਕੌਰ, ਅਵਨੀਤ ਕੌਰ, ਅਮਰਦੀਪ ਸਿੰਘ, ਨਵਤੇਜ ਸਿੰਘ ਲਾਲੀ, ਪਰਮਿੰਦਰ ਸਿੰਘ, ਮੁਸਕਾਨ ਸ਼ਰਮਾਂ, ਪੂਨਮ ਭਾਰਦਵਾਜ, ਤਿ੍ਪਤਪਾਲ ਕੌਰ, ਵਿਧੀ ਭਾਰਦਵਾਜ, ਅੰਮਿ੍ਤਪਾਲ ਕੌਰ, ਪਰਮਿੰਦਰ ਕੌਰ, ਪੂਜਾ ਭਾਰਦਵਾਜ, ਮੈਡਮ ਲਕਸ਼ਮੀ, ਮੈਡਮ ਮੰਜੂ, ਮੈਡਮ ਵਿਭਾ ਅਤੇ ਬੀ.ਐੱਸ.ਐਫ ਦੇ ਅਧਿਕਾਰੀਆਂ ਤੇ ਜਵਾਨਾਂ ਤੋਂ ਇਲਾਵਾ ਸਕੂਲ ਦੇ ਸਮੂਹ ਵਿਦਿਆਰਥੀ ਤੇ ਸਟਾਫ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਅਹਿਮ ਮੀਟਿੰਗ
Ad Position 24