26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ

Ad Position 21
No active advertisement
ਅਜੀਤ ਡੈਸਕ 23-11-2025
ਬਾਬਾ ਬਕਾਲਾ ਸਾਹਿਬ, 22 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੱਸਿਆ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉੱਘੇ ਪੰਥਕ ਕਵੀਸ਼ਰ-ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ | ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਵਲੋਂ ਗੁਰੂ ਕਾ ਲੰਗਰ ਅਤੇ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਸਨ | ਇਸ ਮੌਕੇ ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਭਾਈ ਜੱਜ ਸਿੰਘ ਮਿਸ਼ਨਰੀ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ, ਗੁਰਭੇਜ ਸਿੰਘ ਕੰਗ, ਜ: ਹਰਭਿੰਦਰ ਸਿੰਘ ਧਾਰੋਵਾਲੀ ਇੰਚਾਰਜ ਲੰਗਰ, ਅਮਰਜੀਤ ਸਿੰਘ ਅਕਾਊਾਟੈਂਟ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਤੇਜਿੰਦਰ ਸਿੰਘ ਬੱਲ ਸਠਿਆਲਾ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ, ਲਖਵਿੰਦਰ ਸਿੰਘ ਲੱਖਾ ਅਤੇ ਹੋਰਨਾਂ ਨੇ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਦੀ ਮੀਟਿੰਗ 26 ਨੂੰ ਅਗਲੀ ਖ਼ਬਰ ਬੀ.ਐਸ.ਐਫ. ਦੀ 60ਵੀਂ ਡਾਇਮੰਡ ਜੁਬਲੀ ਵਰ੍ਹੇਗੰਢ ਨੂੰ ਸਮਰਪਿਤ ਬੀ.ਡੀ.ਐੱਸ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਸਮਾਗ...
Ad Position 24