27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁ: ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 23-11-2025
ਬਾਬਾ ਬਕਾਲਾ ਸਾਹਿਬ, 22 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ ਰਾਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਗਾਵਨੀ ਸੰਸਥਾ ਯੂ.ਐੱਸ.ਓ. ਵਲੋਂ ਫਾਊਾਡਰ ਬੀਬਾ ਨਵਪ੍ਰੀਤ ਕੌਰ ਦੀ ਅਗਵਾਈ ਹੇਠ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਸਾਰੀਆਂ ਹੀ ਸਿੱਖ ਬੀਬੀਆਂ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਸ਼ਹੀਦਾਂ ਨੂੰ ਯਾਦ ਕੀਤਾ | ਇਸ ਮੌਕੇ ਬੀਬਾ ਨਵਦੀਪ ਕੌਰ ਊਨਾ (ਹਿਮਾਚਲ), ਬੀਬਾ ਗਗਨਦੀਪ ਕੌਰ ਅੰਮਿ੍ਤਸਰ, ਬੀਬਾ ਰਾਜਵਿੰਦਰ ਕੌਰ ਅਤੇ ਬੀਬਾ ਲਕਸ਼ਮੀ ਕੌਰ ਦਿੱਲੀ ਦੇ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਮੰਚ ਸੰਚਾਲਨ ਦੇ ਫਰਜ਼ ਬੀਬਾ ਕਮਲਜੀਤ ਕੌਰ ਚੰਡੀਗੜ੍ਹ ਵਾਲਿਆਂ ਨੇ ਨਿਭਾਈ | ਮੀਤ ਮੈਨੇਜਰ ਭਾਈ ਸ਼ੇਰ ਸਿੰਘ ਅਤੇ ਭਾਈ ਜੱਜ ਸਿੰਘ ਮਿਸ਼ਨਰੀ ਪ੍ਰਚਾਰਕ ਨੇ ਬੀਬੀਆਂ ਦੇ ਜਥਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡਗ੍ਰੰਥੀ ਗਿਆਨੀ ਹਰਦੇਵ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬਤੁਾਲਾ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਜਨਾਲਾ ਤੋਂ ਗੁਰਦੁਆਰਾ ਗੁਰੂ ਕਾ ਬਾਗ ਤੱਕ ਨਗਰ ਕੀਰਤਨ ਸਜਾਇਆ ਔਜਲਾ, ਧਾਲੀਵਾਲ, ਅਜਨ... ਅਗਲੀ ਖ਼ਬਰ ਬੀਬਾ ਮਜੀਠੀਆ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ : ਸਰਬੱਤ ਦੇ ਭਲੇ ਲਈ ਕੀਤੀ ਅਰਦ...
Ad Position 24