27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਜਨਾਲਾ ਤੋਂ ਗੁਰਦੁਆਰਾ ਗੁਰੂ ਕਾ ਬਾਗ ਤੱਕ ਨਗਰ ਕੀਰਤਨ ਸਜਾਇਆ ਔਜਲਾ, ਧਾਲੀਵਾਲ, ਅਜਨਾਲਾ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 23-11-2025
ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅਜਨਾਲਾ ਤੋਂ ਜੈਕਾਰਿਆਂ ਦੀ ਗੂੰਜ ਵਿਚ ਸ਼ਹਿਰ ਦੀਆਂ ਸਮੂਹ ਧਾਰਮਿਕ ਸੇਵਾ ਸੁਸਾਇਟੀਆਂ, ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਮੰਦਰ ਕਮੇਟੀਆਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਨੌਵੇਂ ਪਾਤਿਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਚਰਨਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਗੁਰੂ ਕਾ ਬਾਗ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅਜਨਾਲਾ ਵਿਖੇ ਆ ਕੇ ਸਮਾਪਤ ਹੋਇਆ | ਨਗਰ ਕੀਰਤਨ ਦੀ ਆਰੰਭਤਾ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, 'ਆਪ' ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਬੋਨੀ ਅਮਰਪਾਲ ਸਿੰਘ ਅਜਨਾਲਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ, ਜਿਨ੍ਹਾਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਪ੍ਰਬੰਧਕਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਸ਼ਹਿਰ ਦੀਆਂ ਸਮੁੱਚੀਆਂ ਸੰਗਤਾਂ ਵਲੋਂ ਥਾਂ-ਥਾਂ ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਥਾਣਾ ਅਜਨਾਲਾ ਮੂਹਰੇ ਡੀ.ਐੱਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦੇ ਕੇ ਨਗਰ ਕੀਰਤਨ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ | ਨਗਰ ਕੀਰਤਨ ਵਿਚ ਹੋਰਨਾਂ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਡਾ: ਰਤਨ ਸਿੰਘ ਅਜਨਾਲਾ ਦੇ ਧਰਮਪਤਨੀ ਡਾ: ਅਵਤਾਰ ਕੌਰ ਅਜਨਾਲਾ, ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ, ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਅਮਨਦੀਪ ਕੌਰ ਧਾਲੀਵਾਲ, ਵਾਈਸ ਚੇਅਰਪਰਸਨ ਗੀਤਾ ਗਿੱਲ, ਸਾਬਕਾ ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ, ਪ੍ਰਧਾਨ ਮਲਕੀਤ ਸਿੰਘ ਅਜਨਾਲਾ, ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਤੇ ਐਡਵੋਕੇਟ ਮਨਜੀਤ ਸਿੰਘ ਨਿੱਝਰ, ਪ੍ਰਧਾਨ ਬਲਜਿੰਦਰ ਸਿੰਘ ਮਾਹਲ, ਪ੍ਰਧਾਨ ਮਨਜੀਤ ਸਿੰਘ ਬਾਠ, ਐੱਸ.ਐੱਚ.ਓ ਹਰਚੰਦ ਸਿੰਘ ਸੰਧੂ, ਪ੍ਰਧਾਨ ਅਜੀਤ ਸਿੰਘ ਚਾਵਲਾ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਕਾਂਗਰਸ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, 'ਆਪ' ਸ਼ਹਿਰੀ ਪ੍ਰਧਾਨ ਅਮਿੱਤ ਔਲ਼, ਪ੍ਰਧਾਨ ਬੀਬੀ ਗੁਰਦੀਪ ਕੌਰ, ਸ਼ਿਵ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰੂਪ ਲਾਲ ਮਦਾਨ, ਗੁਰਿੰਦਰਬੀਰ ਸਿੰਘ ਮਾਹਲ, ਨਰਿੰਦਰਪਾਲ ਸਿੰਘ ਢਿੱਲੋਂ, ਐਡਵੋਕੇਟ ਸੰਦੀਪ ਕੌਸ਼ਲ, ਪ੍ਰਧਾਨ ਭੁਪਿੰਦਰ ਸਿੰਘ ਨਿੱਝਰ, ਅਨੂਪ ਸਿੰਘ ਸਿਰਸਾ, ਮੰਗਲ ਸਿੰਘ ਨਿੱਝਰ, ਲਖਬੀਰ ਸਿੰਘ ਸਿਰਸਾ, ਦਵਿੰਦਰ ਸਿੰਘ ਸੋਨੂੰ, ਵਾਸੁਦੇਵ ਸ਼ਰਮਾ, ਪ੍ਰਧਾਨ ਹੀਰਾ ਸਿੰਘ ਸੱਫੇਵਾਲੀਆ, ਜਸਬੀਰ ਸਿੰਘ ਨਿੱਝਰ, ਜੋਗਿੰਦਰ ਸਿੰਘ ਬਾਜਵਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਲਿਆ ਲਾਹਾ <br/> ਅਗਲੀ ਖ਼ਬਰ ਗੁ: ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
Ad Position 24