28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਨਾਲ ਜੁੜਨ-ਡਾ. ਵੀਰੇਂਦਰ ਕੁਮਾਰ ਨਸ਼ਾ ਮੁਕਤ ਭਾਰਤ ਅਭਿਆਨ ਵਿਚ ਹਜ਼ਾਰਾਂ ਨੌਜਵਾਨਾਂ ਦਾ ਧੰਨਵਾਦ-ਮਨੋਹਰ ਰੰਧਾਵਾ

Ad Position 21
No active advertisement
ਅਜੀਤ ਡੈਸਕ 23-11-2025
ਜੈਂਤੀਪੁਰ, 22 ਨਵੰਬਰ (ਭੁਪਿੰਦਰ ਸਿੰਘ ਗਿੱਲ)-ਨਸ਼ਾ ਮੁਕਤ ਅਭਿਆਨ ਦੇ 5 ਸਾਲ ਪੂਰੇ ਹੋਣ ਤੇ ਰਾਸ਼ਟਰੀ ਪੱਧਰ ਦਾ ਇੱਕ ਕੌਮੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵੀਰੇਂਦਰ ਕੁਮਾਰ ਅਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵਿਸ਼ੇਸ਼ ਤੌਰ ਤੇ ਪਹੁੰਚੇ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਵੀਰੇਂਦਰ ਕੁਮਾਰ ਨੇ ਕਿਹਾ ਕਿ ਪੰਜਾਬ ਦੀ ਨਸ਼ਾ ਮੁਕਤ ਭਾਰਤ ਅਭਿਆਨ ਦੀ ਪੂਰੀ ਟੀਮ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਭਵਿੱਖ ਵਿਚ ਪੰਜਾਬ ਦੇ ਯੁਵਕਾਂ ਦੇ ਵਿਕਾਸ ਲਈ ਹੋਰ ਯੋਜਨਾਵਾਂ ਲਾਗੂ ਕਰਵਾਉਣ ਦਾ ਵਚਨ ਦਿੰਦਿਆਂ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ | ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਤਰੱਕੀ, ਨੌਜਵਾਨਾਂ ਦਾ ਭਵਿੱਖ ਅਤੇ ਹਜ਼ਾਰਾਂ ਪਰਿਵਾਰਾਂ ਦੀ ਸ਼ਾਂਤੀ ਨੂੰ ਤਬਾਹ ਕੀਤਾ ਹੈ | ਨਸ਼ੇ ਨਾ ਸਿਰਫ ਸਰੀਰਕ ਅਤੇ ਮਾਨਸਿਕ ਤੌਰ ਤੇ ਨੁਕਸਾਨਦੇਹ ਹਨ, ਸਗੋਂ ਇਹ ਨੌਜਵਾਨਾਂ ਨੂੰ ਅਪਰਾਧ ਵਰਗੇ ਰਸਤੇ ਵੱਲ ਵੀ ਭਟਕਾ ਅਤੇ ਧੱਕ ਦਿੰਦੇ ਹਨ | ਉਨ੍ਹਾਂ ਨੇ ਕਿਹਾ ਕੇ ਨੌਜਵਾਨ ਕਿਸੇ ਵੀ ਰਾਜ ਜਾਂ ਕੌਮ ਦੀ ਤਾਕਤ ਹੁੰਦੇ ਹਨ ਅਤੇ ਜੇਕਰ ਹੀ ਨੌਜਵਾਨ ਪੀੜੀ ਨਸ਼ੇ ਦੀ ਲਪੇਟ ਵਿਚ ਆ ਜਾਵੇ ਤਾਂ ਭਵਿੱਖ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੁੰਦਾ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਸਿਹਤ, ਸਿੱਖਿਆ ਅਤੇ ਖੇਡਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ | ਖੇਡਾਂ ਇਨਸਾਨ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜਬੂਤ ਕਰਦੀਆਂ ਹਨ, ਜਿਸ ਨਾਲ ਵਿਅਕਤੀ ਆਪਣੀ ਜ਼ਿੰਦਗੀ ਨੂੰ ਸਫ਼ਲ ਬਣਾ ਸਕਦਾ ਹੈ ਅਤੇ ਕਾਮਯਾਬੀ ਵੱਲ ਵੱਧਦਾ ਹੈ ਅਤੇ ਆਪਣੇ ਪਰਿਵਾਰ ਦਾ ਸਹੀ ਪਾਲਣ ਪੋਸ਼ਣ ਕਰਨ ਦੇ ਨਾਲ-ਨਾਲ ਇੱਕ ਚੰਗਾ ਖਿਡਾਰੀ ਹੋਰਨਾਂ ਨੌਜਵਾਨਾਂ ਦਾ ਵੀ ਮਾਰਗ ਦਰਸ਼ਨ ਕਰਦਾ ਹੈ | ਇਸ ਮੌਕੇ ਐੱਨ.ਐੱਮ.ਬੀ.ਏ. ਪੰਜਾਬ ਦੀ ਟੀਮ ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ, ਮਨੋਹਰ ਸਿੰਘ ਰੰਧਾਵਾ ਦੇ ਨਾਲ ਸਿਮਰਦੀਪ ਸਿੰਘ, ਅਮਨਦੀਪ ਸਿੰਘ ਹਰੀਪੁਰ, ਸਤਿੰਦਰ ਸ਼ੈਰੀ, ਪੁਸ਼ਪਿੰਦਰ ਗੁਰੂ, ਐਡਵੋਕੇਟ ਰਾਹੁਲ, ਹਰਕੀਰਤ ਸਿੰਘ ਅਰੋੜਾ, ਗੁਰਜੀਤ ਸਿੰਘ ਸੰਧੂ, ਦੀਪਕ ਰਾਜਪੂਤ, ਡਾ. ਰਮਨਦੀਪ ਸਿੰਘ, ਪ੍ਰਵੇਸ਼ ਸ਼ਰਮਾ, ਮੁਨੀਸ਼ ਕੁਮਾਰ, ਗੁਰਜੀਤ ਸਿੰਘ, ਮਨਦੀਪ ਕੁਮਾਰ, ਸੋਨੀਆ ਚੌਹਾਨ, ਰਵਨੀਤ ਸਿੰਘ, ਤਰਸੇਮ ਸਿੰਘ ਬਰਾੜ, ਮਲਕੀਤ ਸਿੰਘ, ਹਰਸ਼ ਕੁਮਾਰ, ਅਵਧ ਕੁਮਾਰ, ਪਲਵਿੰਦਰ ਸਿੰਘ, ਵਿਕਰਾਂਤ ਸਿੰਘ ਸ਼ਾਹ ਅਤੇ ਹੋਰ ਵੀ ਵਲੰਟੀਅਰ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੰਡੀਗੜ੍ਹ ਤੋਂ ਸਜਾਏ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਵਿਖੇ ਨਿੱਘਾ ਸਵਾਗਤ ਅਗਲੀ ਖ਼ਬਰ ਐਕਸੀਅਨ ਦਫ਼ਤਰ ਅਜਨਾਲਾ ਨੂੰ ਅੰਮਿ੍ਤਸਰ ਵਿਖੇ ਤਬਦੀਲ ਨਾ ਕੀਤਾ ਜਾਵੇ-ਡਾ. ਅਜਨਾਲਾ ਬਿਜਲੀ ਐਕਟ 2025 ਵਾਪਸ ਲੈਣ ਦੀ ਕ...
Ad Position 24