02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪਿੰਡ ਚੱਕ ਮਿਸ਼ਰੀ ਖਾਂ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 24-11-2025
ਚੋਗਾਵਾਂ, 23 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 14ਵਾਂ ਮਹਾਨ ਰਾਤਰੀ ਗੁਰਮਤਿ ਸਮਾਗਮ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਐੱਨ. ਆਰ. ਆਈ. ਵੀਰਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ | ਉਪਰੰਤ ਸਜੇ ਖੁੱਲੇ੍ਹ ਪੰਡਾਲ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਜਰਨੈਲ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਪਿ੍ਤਪਾਲ ਸਿੰਘ ਬਰਗਾੜੀ ਦਾ ਕਵਿਸ਼ਰੀ ਜਥਾ, ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਦਾ ਢਾਡੀ ਜਥਾ ਅਤੇ ਭਾਈ ਕਸ਼ਮੀਰ ਸਿੰਘ ਤਾਜੇ ਚੱਕ ਦੇ ਕਵੀਸ਼ਰੀ ਜਥੇ ਨੇ ਜੁੜ ਬੈਠੀ ਸੰਗਤ ਨੂੰ ਕਥਾ, ਕੀਰਤਨ ਤੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਆਏ ਹੋਏ ਜਥੇ ਤੇ ਸੰਤ ਮਹਾਂਪੁਰਸ਼ਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਬਾਬਾ ਜੋਗਿੰਦਰ ਸਿੰਘ ਲੋਪੋਕੇ, ਬਾਬਾ ਸੁਬੇਗ ਸਿੰਘ ਵੈਰੋਕੇ ਆਦਿ ਸੰਤ ਮਹਾਂਪੁਰਸ਼ਾਂ ਹਾਜ਼ਰੀਆਂ ਭਰੀਆਂ | ਇਸ ਮੌਕੇ ਅੰਗਰੇਜ ਸਿੰਘ ਸਰਪੰਚ, ਬਲਜਿੰਦਰ ਸਿੰਘ, ਜਗਦੀਸ਼ ਸਿੰਘ ਫੌਜੀ ਮੈਂਬਰ, ਮੈਂਬਰ ਜੋਗਾ ਸਿੰਘ, ਪ੍ਰਧਾਨ ਮਲਕੀਤ ਸਿੰਘ ਚੱਕ ਮਿਸ਼ਰੀ ਖਾਂ, ਮੈਂਬਰ ਸੁਖਦੀਪ ਸਿੰਘ, ਮੈਂਬਰ ਬੂਟਾ ਸਿੰਘ, ਮੈਂਬਰ ਰੇਸ਼ਮ ਸਿੰਘ, ਮੈਂਬਰ ਮੇਹਰ ਸਿੰਘ, ਮੈਂਬਰ ਟਹਿਲ ਸਿੰਘ, ਮੈਂਬਰ ਬਲਵਿੰਦਰ ਸਿੰਘ, ਮੈਂਬਰ ਮਿਨੀ ਚਮਕੀਲਾ, ਡਾ. ਕਾਰਜ ਸਿੰਘ, ਬਾਬਾ ਜੁਝਾਰ ਸਿੰਘ, ਜਗਬੀਰ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਮੈਂਬਰ, ਪ੍ਰਧਾਨ ਦਿਲਬਾਗ ਸਿੰਘ, ਸਕੱਤਰ ਜੋਗਾ ਸਿੰਘ ਚੱਕ ਮਿਸ਼ਰੀ ਖਾਂ, ਡਾ. ਧਰਮਵੀਰ ਸਿੰਘ, ਸੁਖਬੀਰ ਸਿੰਘ ਔਲਖ, ਬਾਬਾ ਬਖਤਾਵਰ ਸਿੰਘ, ਗੁਰਪ੍ਰਤਾਪ ਸਿੰਘ, ਹਰਪ੍ਰੀਤ ਸਿੰਘ, ਗੁਰਦੇਵ ਸਿੰਘ ਸਾਬਕਾ ਮੈਂਬਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿਖੇ ਚੌਥੀ ਕਾਨਵੋਕੇਸ਼ਨ ਕਰਵਾਈ ਅਗਲੀ ਖ਼ਬਰ ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 13 ਪਿੰਡਾਂ ਵਿਚ ਗੁਰਮਤਿ ਸਮਾਗਮ-ਸੰਤ ਡਾਂਗੋਂ
Ad Position 24