02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਤਲਬੀਰ ਗਿੱਲ ਨੇ ਮਹਿਮੂਦਪੁਰ ਤੋਂ ਲਛਮਣ ਦੀ ਮਾੜੀ ਸੜਕ ਦਾ ਰੱਖਿਆ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 24-11-2025

ਟਾਹਲੀ ਸਾਹਿਬ, 23 ਨਵੰਬਰ (ਵਿਨੋਦ ਭੀਲੋਵਾਲ)-ਵਿਧਾਨ ਸਭਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪਿੰਡ ਮਹਿਮੂਦਪੁਰ ਤੋਂ ਜਾਣ ਵਾਲੀ ਸੜਕ ਮਾੜੀ ਲਛਮਣ ਦੀ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਗੱਲਬਾਤ ਕਰਦਿਆਂ ਤਲਬੀਰ ਗਿੱਲ ਨੇ ਕਿਹਾ ਕਿ ਇਹ ਸੜਕ 13 ਲੱਖ 91 ਹਜਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ | ਇਸ ਮੌਕੇ ਗੱਲਬਾਤ ਕਰਦਿਆਂ ਗਿੱਲ ਨੇ ਕਿਹਾ 'ਆਪ' ਸਰਕਾਰ ਦੇ ਰਹਿੰਦੇ ਇਕ ਸਾਲ ਦੇ ਰਾਜ ਦੌਰਾਨ ਮਜੀਠਾ ਹਲਕੇ ਦੀਆਂ ਪਿੰਡਾਂ ਦੀਆਂ ਸੜਕਾਂ ਨੂੰ ਪਹਿਲ ਦੇ ਆਧਾਰ 'ਤੇ ਬਣਾ ਕੇ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਤੇ ਪਿੰਡਾਂ ਵਿਚਲੇ ਅਧੂਰੇ ਪਏ ਵਿਕਾਸ ਕੰਮਾਂ ਨੂੰ ਜੰਗੀ ਪੱਧਰ 'ਤੇ ਕਰਵਾਉਣ ਲਈ ਵੀ ਪੰਚਾਇਤਾਂ ਨੂੰ ਬਿਨਾਂ ਭੇਦ ਭਾਵ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹਲਕੇ ਦਾ ਵਿਕਾਸ ਕਰਾਉਣਾ ਮੇਰੀ ਮੁੱਖ ਜਿੰਮੇਵਾਰੀ ਹੈ ਅਤੇ ਹਰ ਸਹੂਲਤ ਹਰ ਵਿਅਕਤੀ ਤੱਕ ਪਹੁੰਚਾਉਣੀ ਮੈਂ ਆਪਣੀ ਗੁਰੂ ਮਹਾਰਾਜ ਦੀ ਬਖ਼ਸ਼ੀ ਹੋਈ ਸੇਵਾ ਸਮਝਦਾ ਹਾਂ ਅਤੇ ਸੇਵਾ ਕਰਦਾ ਰਹਾਂਗਾ | ਇਸ ਮੌਕੇ ਬਾਪੂ ਜਸਵੰਤ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਲਖਵਿੰਦਰ ਸਿੰਘ, ਗੁਰਮੁਖ ਸਿੰਘ, ਕਰਨਵੀਰ ਸਿੰਘ, ਪ੍ਰਦੀਪ ਸਿੰਘ, ਦਲਵਿੰਦਰ ਸਿੰਘ, ਗੁਰਦੇਵ ਸਿੰਘ, ਬਲਜੋਤ ਸਿੰਘ, ਮੱਖਣ ਸਿੰਘ, ਧਰਮ ਸਿੰਘ, ਰਵਿੰਦਰ ਸਿੰਘ, ਯੋਧਾ ਸਿੰਘ, ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਆਦਿ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿਖੇ ਚੌਥੀ ਕਾਨਵੋਕੇਸ਼ਨ ਕਰਵਾਈ
Ad Position 24