03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸਰਾਂ ਤਲਵੰਡੀ ਵਿਖੇ ਧਾਰਮਿਕ ਸਮਾਗਮ 26 ਨੂੰ ਹੋਣਗੇ-ਬਾਬਾ ਨਿਰਮਲ ਸਿੰਘ

Ad Position 21
No active advertisement
ਅਜੀਤ ਡੈਸਕ 24-11-2025
ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਬਾਬਾ ਮੋਹਣ ਦਾਸ ਦੀ ਯਾਦ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਬ੍ਰਹਮ ਗਿਆਨੀ ਬਾਬਾ ਮੋਹਣ ਦਾਸ ਦੇ ਅਸਥਾਨ ਪਿੰਡ ਸਰਾਂ ਤਲਵੰਡੀ (ਤਰਨ ਤਾਰਨ) ਵਿਖੇ 26 ਨਵੰਬਰ ਨੂੰ ਕਰਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬ੍ਰਹਮ ਗਿਆਨੀ ਬਾਬਾ ਮੋਹਣ ਦਾਸ ਦੇ ਅਸਥਾਨ ਸਰਾਂ ਤਲਵੰਡੀ ਦੇ ਮੁੱਖ ਸੇਵਾਦਾਰ ਬਾਬਾ ਨਿਰਮਲ ਸਿੰਘ ਨੇ ਦੱਸਿਆ ਹੈ ਕਿ ਮਿਤੀ 24 ਨਵੰਬਰ ਨੂੰ 6 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 26 ਨਵੰਬਰ, ਦਿਨ ਬੁੱਧਵਾਰ ਨੂੰ ਪੈਣਗੇ, ਉਪਰੰਤ ਭਾਰੀ ਧਾਰਮਿਕ ਦੀਵਾਨ ਸਜਣਗੇ, ਜਿਸ ਵਿਚ ਕਵੀਸ਼ਰ ਭਾਈ ਗੁਰਮੁੱਖ ਸਿੰਘ ਜੋਗੀ ਐੱਮ. ਏ., ਕਵੀਸ਼ਰ ਭਾਈ ਨਰਿੰਦਰ ਸਿੰਘ ਨਿਮਾਣਾ, ਕਵੀਸ਼ਰ ਸੁੱਚਾ ਸਿੰਘ ਬਸੀ ਪਠਾਣਾਂ ਅਤੇ ਭਾਈ ਖੁਸ਼ਪ੍ਰੀਤ ਸਿੰਘ ਹੰਸਾਂਵਾਲ ਦਾ ਕੀਰਤਨੀ ਜਥਾ ਸੰਗਤਾਂ ਨੂੰ ਨਿਹਾਲ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਸਠਿਆਲਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਭਲਕੇ ਅਗਲੀ ਖ਼ਬਰ ਬੰਡਾਲਾ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਸਵਾਗਤ
Ad Position 24