03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸਠਿਆਲਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਭਲਕੇ

Ad Position 21
No active advertisement
ਅਜੀਤ ਡੈਸਕ 24-11-2025
ਸਠਿਆਲਾ, 23 ਨਵੰਬਰ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਅਸਥਾਨ ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ | ਇਸ ਬਾਰੇ ਗੁ: ਸਾਹਿਬ ਦੇ ਮੁੱਖ ਗਿਆਨੀ ਬਾਬਾ ਸੁੱਚਾ ਸਿੰਘ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਗੁ: ਧੇੜੇਆਣਾ ਸਾਹਿਬ ਆਰੰਭ ਕੀਤੇ ਗਏ ਤੇ 25 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਜਾਣਗੇ | ਇਸ ਮੌਕੇ ਤੇ ਸੁਸਾਇਟੀ ਪ੍ਰਧਾਨ ਗੁਰਮੁਖ ਸਿੰਘ ਡਾਂਗਾ, ਜਸਬੀਰ ਸਿੰਘ ਸੋਢੀ, ਨਿਰਮਲ ਸਿੰਘ, ਪਰਮਜੀਤ ਸਿੰਘ ਖੀਵਾ, ਬਲਜੀਤ ਸਿੰਘ ਫੌਜੀ, ਸੁਖਦੇਵ ਸਿੰਘ, ਬਲਦੇਵ ਸਿੰਘ ਫੌਜੀ, ਬਾਬਾ ਮੇਜਰ ਸਿੰਘ, ਹਰਜਿੰਦਰ ਸਿੰਘ ਜਿੰਦਾ ਆਦਿ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿਸਟਲ ਅਤੇ ਤੇਜ਼ਧਾਰ ਹਥਿਆਰ ਦਿਖਾ ਕੇ ਕੱਪੜੇ ਵਾਲੀ ਦੁਕਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਅਗਲੀ ਖ਼ਬਰ ਸਰਾਂ ਤਲਵੰਡੀ ਵਿਖੇ ਧਾਰਮਿਕ ਸਮਾਗਮ 26 ਨੂੰ ਹੋਣਗੇ-ਬਾਬਾ ਨਿਰਮਲ ਸਿੰਘ
Ad Position 24