30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਧੱਕੇਸ਼ਾਹੀ ਨਾਲ ਚੋਗਾਵਾਂ ਤੇ ਹਰਸ਼ਾ ਛੀਨਾ ਤੋਂ ਅਕਾਲੀ ਦਲ ਦੀਆਂ ਨਾਮਜ਼ਦਗੀਆਂ ਕੀਤੀਆਂ ਰੱਦ : ਲੋਪੋਕੇ

Ad Position 21
No active advertisement
ਅਜੀਤ ਡੈਸਕ 07-12-2025
ਚੋਗਾਵਾਂ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਤੇ ਅਧੀਨ ਆਉਂਦੇ ਬਲਾਕ ਚੋਗਾਵਾਂ ਤੇ ਹਰਸ਼ਾ ਛੀਨਾ ਤੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ਵਿਚ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਜਥੇ: ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ | ਜਿਸ ਵਿਚ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਦੇ ਪ੍ਰਧਾਨ ਰਾਜਵਿੰਦਰ ਰਾਜਾ ਲਦੇਹ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਸਰਪੰਚ ਗੁਰਸੇਵਕ ਸਿੰਘ ਗੈਵੀ, ਸੀਨੀਅਰ ਅਕਾਲੀ ਆਗੂ ਕਸ਼ਮੀਰ ਸਿੰਘ ਲਾਵੇਂ ਨੰਬਰਦਾਰ, ਸਰਕਲ ਪ੍ਰਧਾਨ ਤੇਜਇਕਬਾਲ ਸਿੰਘ ਮੁਹਾਰ ਸਮੇਤ ਅਕਾਲੀ ਵਰਕਰਾਂ ਨੇ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ, ਜਥੇ: ਵੀਰ ਸਿੰਘ ਲੋਪੋਕੇ, ਰਾਣਾ ਲੋਪੋਕੇ, ਰਾਜਾ ਲਦੇਹ ਤੇ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਧੱਕੇਸ਼ਾਹੀ ਕਰਕੇ ਬਲਾਕ ਚੋਗਾਵਾਂ ਅਤੇ ਹਰਸ਼ਾ ਛੀਨਾ ਤੋਂ 35 ਬਲਾਕ ਸੰਮਤੀ ਅਤੇ 4 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਵਿੱਚੋਂ 23 ਬਲਾਕ ਸੰਮਤੀ ਅਤੇ ਇੱਕ ਜ਼ਿਲ੍ਹਾ ਪ੍ਰੀਸ਼ਦ ਦੀ ਨਾਮਜ਼ਦਗੀ ਪੱਤਰ ਰੱਦ ਕਰਕੇ ਲੋਕਤੰਤਰ ਦਾ ਘਾਣ ਕੀਤਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਆਪਣੀ ਹਾਰ ਨੂੰ ਵੇਖ ਕੇ ਅਕਾਲੀ ਵਰਕਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਵਾਈਆਂ | ਫਿਰ ਵੀ ਅਕਾਲੀ ਦਲ ਦੇ ਜੁਝਾਰੂ ਵਰਕਰ 12 ਬਲਾਕ ਸੰਮਤੀ ਅਤੇ 3 ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲੜ ਕੇ ਸ਼ਾਨਦਾਰ ਜਿੱਤ ਹਾਸਲ ਕਰਨਗੇ | ਇਹ ਚੋਣਾਂ 2027 ਦੀਆਂ ਚੋਣਾਂ ਦਾ ਮੁੱਢ ਬੰਨ੍ਹੇਗੀ | ਇਸ ਮੌਕੇ ਸਰਕਲ ਪ੍ਰਧਾਨ ਡਾ. ਸ਼ਰਨਜੀਤ ਸਿੰਘ, ਜਸਵਿੰਦਰ ਸਿੰਘ ਉਮਰਪੁਰਾ, ਗੁਰਦੀਪ ਸਿੰਘ ਅਦਲੀਵਾਲ, ਸੁਬੇਗ ਸਿੰਘ ਭੀਲੋਵਾਲ, ਧਰਮਿੰਦਰ ਸਿੰਘ, ਗੁਰਮੀਤ ਸਿੰਘ ਭੱਪਾ, ਦਲੀਪ ਸਿੰਘ ਭੰਬੀਰਾ, ਧਿਆਨ ਸਿੰਘ, ਰੇਸ਼ਮ ਸਿੰਘ ਕੋਟਲੀ ਸਰਕਲ ਪ੍ਰਧਾਨ, ਫਤਿਹ ਸਿੰਘ, ਅਨਮੋਲ ਵੜੈਚ ਅਦਲੀਵਾਲ, ਰਾਣਾ ਅਦਲੀਵਾਲ ਨੰਬਰਦਾਰ, ਕੁਲਦੀਪ ਸਿੰਘ ਅਦਲੀਵਾਲ, ਨਿਰਮਲ ਸਿੰਘ, ਗੁਰਨਾਮ ਸਿੰਘ, ਕੁਲਵਿੰਦਰ ਸਿੰਘ ਸੌੜੀਆਂ, ਜੁਗਰਾਜ ਸਿੰਘ, ਜਗੀਰ ਸਿੰਘ ਵਰਿਆਹ, ਬਾਬਾ ਨਿਰਵੈਲ ਸਿੰਘ, ਜਗਬੀਰ ਸਿੰਘ, ਪੀ.ਏ. ਬਲਕਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਾਰ ਦੇ ਡਰੋਂ ਚੋਣਾਂ ਛੱਡ ਭੱਜੇ ਕਾਂਗਰਸੀ -ਵਿਧਾਇਕ ਧਾਲੀਵਾਲ ਅਗਲੀ ਖ਼ਬਰ ਬਲਾਕ ਸੰਮਤੀ ਮਜੀਠਾ ਅਤੇ ਮਜੀਠਾ-2 ਵਾਸਤੇ 84 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਸਿਰਫ ਇਕ ਦੇ ਪੇਪਰ ਹੋਏ ਰੱਦ
Ad Position 24