ਜੰਡਿਆਲਾ ਗੁਰੂ, 6 ਦਸੰਬਰ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)ਭਾਜਪਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸਰਕਲ ਜੰਡਿਆਲਾ ਗੁਰੂ ਦੀ ਇਕ ਜ਼ਰੂਰੀ ਮੀਟਿੰਗ ਪਿੰਡ ਵਡਾਲੀ ਡੋਗਰਾਂ ਵਿਖੇ ਭਾਜਪਾ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਇੰਚਾਰਜ ਹਰਦੀਪ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਸਾਬਕਾ ਵਿਧਾਇਕ ਅਤੇ ਚੋਣਾਂ ਸਬੰਧੀ ਜ਼ਿਲ੍ਹਾ ਇੰਚਾਰਜ ਹਰਜਿੰਦਰ ਸਿੰਘ ਠੇਕੇਦਾਰ, ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਤੇ ਸੀਨੀਅਰ ਆਗੂ ਰਕੇਸ਼ ਗਿੱਲ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰ ਵੀ ਸ਼ਾਮਿਲ ਹੋਏ | ਮੀਟਿੰਗ ਦੌਰਾਨ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਸੰਬੰਧੀ ਗੰਭੀਰਤਾ ਨਾਲ ਵਿਚਾਰ- ਵਟਾਂਦਰਾ ਹੋਇਆ | ਇਸ ਮੌਕੇ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਤੇ ਭਾਜਪਾ ਇਹ ਚੋਣਾਂ ਪਹਿਲੀ ਵਾਰ ਲੜ ਰਹੀ ਹੈ | ਉਨ੍ਹਾਂ ਦੱਸਿਆ ਕਿ ਹਲਕਾ ਜੰਡਿਆਲਾ ਗੁਰੂ ਵਿਚ ਭਾਜਪਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ 3 ਅਤੇ ਬਲਾਕ ਸੰਮਤੀ ਦੇ 20 ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਹਨ | ਹਰਜਿੰਦਰ ਸਿੰਘ ਠੇਕੇਦਾਰ ਤੇ ਰਾਕੇਸ਼ ਗਿੱਲ ਨੇ ਬੋਲਦਿਆਂ ਕਿਹਾ ਕਿ ਹਲਕਾ ਜੰਡਿਆਲਾ ਗੁਰੂ ਵਿਚ ਭਾਜਪਾ ਪੂਰੀ ਮਜਬੂਤੀ ਨਾਲ ਚੋਣ ਮੈਦਾਨ ਵਿਚ ਨਿਤਰੇਗੀ ਅਤੇ ਜਿੱਤ ਹਾਸਿਲ ਕਰੇਗੀ | ਇਸ ਮੀਟਿੰਗ ਵਿਚ ਮਨਦੀਪ ਕੌਰ, ਕਿਰਨਜੋਤ ਕੌਰ ਦੋਵੇਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ, ਸਰਕਲ ਪ੍ਰਧਾਨ ਸੁਖਵਿੰਦਰ ਕੌਰ ਵਡਾਲੀ, ਸੁਰਜੀਤ ਸਿੰਘ, ਜੈਮਲ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਮਹਿੰਦਰ ਸਿੰਘ ਲੱਡੂ, ਭਗਵੰਤ ਸਿੰਘ ਹੀਰਾ, ਨਾਨਕ ਸਿੰਘ, ਬਲਕਾਰ ਸਿੰਘ ਬੱਬੂ, ਗੁਰਬਖਸ਼ ਸਿੰਘ ਫਤਿਹਪੁਰ, ਬਹਾਦਰ ਸਿੰਘ ਵਡਾਲਾ ਜੌਹਲ, ਹਰਭਜਨ ਸਿੰਘ ਸਰਕਾਰੀਆ, ਜਗਤਾਰ ਸਿੰਘ, ਗੋਰਾ ਬੰਡਾਲਾ, ਹੀਰਾ ਸਿੰਘ ਖੇਲਾ, ਬਲਵਿੰਦਰ ਸਿੰਘ ਕਿਲਾ, ਬਲਵਿੰਦਰ ਸਿੰਘ ਜੰਡ, ਰਮਨ ਕੁਮਾਰ, ਬਲਜਿੰਦਰ ਸਿੰਘ ਅਮਰਕੋਟ ਤੋਂ ਇਲਾਵਾ ਹੋਰ ਵੀ ਭਾਜਪਾ ਵਰਕਰ ਹਾਜ਼ਰ ਸਨ |