31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

-ਮਾਮਲਾ ਅਜਨਾਲਾ 'ਚ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਦਾ- ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ 'ਚ ਅਕਾਲੀਆਂ ਵਲੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 07-12-2025
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਅੱਜ ਅਜਨਾਲਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਸੱਤਾਧਾਰੀ ਧਿਰ ਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਧੱਕੇ ਨਾਲ ਰੱਦ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਹਲਕਾ ਅਜਨਾਲਾ ਅੰਦਰ ਮੌਜੂਦਾ ਸੱਤਾਧਾਰੀ ਧਿਰ ਦੇ ਆਗੂ ਨੂੰ ਵਧਾਈ ਦਿੰਦੇ ਹਨ ਕਿਉਂਕਿ ਉਹ ਇਨ੍ਹਾਂ ਚੋਣਾਂ ਵਿਚ ਚੋਣ ਮੁਕਾਬਲੇ 'ਚ ਹਾਰ ਦੇ ਡਰ ਤੋਂ ਵਿਰੋਧੀ ਧਿਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਨੂੰ ਪਹਿਲ ਦੇ ਗਏ ਹਨ | ਨਾਮਜ਼ਦਗੀਆਂ ਰੱਦ ਕਰਨ ਦਾ ਠੀਕਰਾ ਪ੍ਰਸ਼ਾਸਨ 'ਤੇ ਭੰਨਦਿਆਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਕਿ ਇਨ੍ਹਾਂ ਤਾਂ ਇੱਕ ਸਾਲ ਪਿੱਛੋਂ ਭੱਜ ਜਾਣਾ ਹੈ ਪਰ ਇਸਦਾ ਖ਼ਮਿਆਜ਼ਾ ਅਫ਼ਸਰਾਂ ਨੂੰ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਦੀਆਂ 10 ਸੀਟਾਂ 'ਤੇ ਵਿਰੋਧੀ ਪਾਰਟੀਆਂ ਦੇ ਨਾਮਜ਼ਦਗੀ ਪੱਤਰ ਰੱਦ ਕਰਕੇ ਆਪਣੇ ਉਮੀਦਵਾਰ ਜਿਤਾਉਣੇ ਸੱਤਾਧਾਰੀ ਧਿਰ ਦੀ ਵੱਡੀ ਹਾਰ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਿ ਸ਼੍ਰੋਮਣੀ ਅਕਾਲੀ ਦੇ ਦਲ ਦੇ 23 ਬਲਾਕ ਸੰਮਤੀਆਂ ਤੇ 4 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੇ ਸ਼੍ਰੋਮਣੀ ਅਕਾਲੀ ਦਲ ਡਟਵਾਂ ਮੁਕਾਬਲਾ ਕਰੇਗਾ ਤੇ ਸਾਰੀਆਂ ਸੀਟਾਂ ਜਿੱਤ ਕੇ ਹਲਕੇ ਵਿਚ ਆਮ ਆਦਮੀ ਪਾਰਟੀ ਦਾ ਭੋਗ ਪਾ ਦੇਵੇਗਾ | ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ 'ਚ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ 'ਆਪ' ਸਰਕਾਰ ਦੀਆਂ ਕਥਿਤ ਧੱਕੇਸ਼ਾਹੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਸੀਨੀਅਰ ਅਕਾਲੀ ਆਗੂ ਜਥੇਦਾਰ ਮੁਖਤਾਰ ਸਿੰਘ ਸੂਫ਼ੀਆਂ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਵਚੰਦ ਸਿੰਘ ਹਰੜ, ਦਿਲਬਾਗ ਸਿੰਘ ਲੰਗੋਮਾਹਲ, ਗੁਰਚਰਨਜੀਤ ਸਿੰਘ ਰਾਜੂ ਅਵਾਣ, ਦਲਬੀਰ ਸਿੰਘ ਚੱਕ ਡੋਗਰਾ, ਸੁਖਦੇਵ ਸਿੰਘ ਸੁਧਾਰ, ਜਸਪਾਲ ਸਿੰਘ ਲਾਟੀ, ਦਵਿੰਦਰ ਸਿੰਘ ਧੁੱਪਸੜੀ, ਜਸਮੇਰ ਸਿੰਘ ਫ਼ੌਜੀ ਜੱਸੜ੍ਹ, ਸ਼ਮਸ਼ੇਰ ਸਿੰਘ ਸ਼ੇਰਾ ਤੇੜਾ ਰਾਜਪੂਤਾਂ, ਦਵਿੰਦਰ ਸਿੰਘ ਕੱਲੌਮਾਹਲ, ਬਲਕਾਰ ਸਿੰਘ ਸ਼ਾਹੋਵਾਲ, ਪਰਮਜੀਤ ਸਿੰਘ ਘੋਹਨੇਵਾਲਾ, ਰਾਜਬੀਰ ਸਿੰਘ ਬਾਉਲੀ, ਸਾਬਕਾ ਸਰਪੰਚ ਫਰਾਂਸਿਸ ਮਸੀਹ, ਪੀ.ਏ ਗੁਰਭੇਜ ਸਿੰਘ ਭੱਟੀ ਅਤੇ ਪਿੱਪਲ ਸਿੰਘ ਗੱਗੋਮਾਹਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਪਿਆਂ ਨੇ ਆਪਣੇ ਪੁੱਤਰ ਦੇ ਕਥਿਤ ਕਾਤਲਾਂ ਖਿਲਾਫ਼ ਕਾਰਵਾਈ ਕਰਨ ਦੀ ਲਾਈ ਗੁਹਾਰ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਰਈਆ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸਮਾਪਤ
Ad Position 24