ਬਾਬਾ ਬਕਾਲਾ ਸਾਹਿਬ, 7 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ, ਬਲਾਕ ਸੰਮਤੀ ਬਲਾਕ ਰਈਆ ਨਾਲ ਸੰਬੰਧਿਤ ਸੰਮਤੀ ਜ਼ੋਨ ਨੰ: 10 ਜੋਧੇ ਤੋਂ ਕਾਂਗਰਸ ਪਾਰਟੀ ਦੇ ਬਲਕਾਰ ਸਿੰਘ ਬੱਲ ਬੱਲਸਰਾਏ (ਸਾਬਕਾ ਚੇਅਰਮੈਨ ਬਲਾਕ ਸੰਮਤੀ) ਬਿਨਾਂ ਮੁਕਾਬਲੇ ਜੇਤੂ ਰਹੇ ਹਨ | ਉਨ੍ਹਾਂ ਦੇ ਮੁਕਾਬਲੇ ਵਿਰੋਧੀ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲਏ ਜਾਣ ਕਾਰਨ ਬਲਕਾਰ ਸਿੰਘ ਬੱਲ ਬਿਨਾਂ ਮੁਕਾਬਲੇ ਜੇਤੂ ਰਹੇ ਹਨ | ਇਸ ਮੌਕੇ ਬਿਨਾਂ ਮੁਕਾਬਲੇ ਜੇਤੂ ਰਹੇ ਬਲਕਾਰ ਸਿੰਘ ਬੱਲ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਪਹਿਲਾਂ ਵੀ ਉਨ੍ਹਾਂ ਦੇ ਪਰਿਵਾਰ ਨੂੰ ਤਿੰਨ ਵਾਰੀ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਅਤੇ ਪਿੰਡ ਬਲਸਰਾਏ ਦੀ ਲੰਬੇ ਸਮੇਂ ਤੋਂ ਸਰਪੰਚੀ ਦੇ ਕੇ ਵੱਡਾ ਮਾਣ ਬਖਸ਼ਿਆ ਹੈ | ਉਹ ਹਮੇਸ਼ਾਂ ਹਲਕੇ ਦੇ ਲੋਕਾਂ ਦੇ ਸਦਾ ਧੰਨਵਾਦੀ ਰਹਾਂਗੇ |