26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ- ਧਾਲੀਵਾਲ

Ad Position 21
No active advertisement
ਅਜੀਤ ਡੈਸਕ 08-12-2025

ਰਮਦਾਸ/ਗੱਗੋਮਾਹਲ, 7 ਦਸੰਬਰ (ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)- ਬਲਾਕ ਸੰਮਤੀ ਰਮਦਾਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਜਿੰਦਰ ਕੌਰ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਵੋਟਰਾਂ ਨੂੰ ਲਾਮਬੰਦ ਕਰਨ ਲਈ ਪੰਚਾਂ, ਸਰਪੰਚਾਂ ਦੀ ਰਮਦਾਸ ਵਿਖੇ ਇਕ ਨਿੱਜੀ ਪੈਲਸ 'ਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਹਾਰ ਦੇ ਡਰ ਤੋਂ ਮੈਦਾਨ ਛੱਡ ਕੇ ਭੱਜ ਚੁੱਕੀ ਹੈ ਤੇ ਉਨ੍ਹਾਂ ਦੇ ਦੂਸਰੇ ਕੁਲੀਗ ਮੈਦਾਨ ਛੱਡਣ ਲਈ ਬਹਾਨੇ ਭਾਲ ਰਹੇ ਹਨ | ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਉਨ੍ਹਾਂ ਨੇ ਆਪਣੇ ਸ਼ਾਸਨ ਕਾਲ ਦੌਰਾਨ ਵਿਕਾਸ ਦੀ ਪੂਣੀ ਵੀ ਨਹੀਂ ਕੱਤੀ | ਪਿਛਲੇ 4 ਸਾਲਾਂ 'ਚ ਆਮ ਆਦਮੀ ਪਾਰਟੀ ਵਲੋਂ ਪੰਜਾਬ ਭਰ ਵਿਚ ਕੀਤੇ ਰਿਕਾਰਡਤੋੜ ਵਿਕਾਸ ਤੇ ਲੋਕ ਭਲਾਈ ਸਕੀਮਾਂ ਨੇ ਪੰਜਾਬੀਆ ਨੂੰ ਆਪ ਨੂੰ ਵੋਟਾਂ ਪਾਉਣ ਲਈ ਪ੍ਰਭਾਵਿਤ ਕੀਤਾ ਹੈ | ਇਸ ਦੇ ਚਲਦਿਆਂ ਬਲਾਕ ਰਮਦਾਸ ਤੇ ਅਜਨਾਲਾ ਅੰਦਰ 10 ਸੰਮਤੀ ਜ਼ੋਨਾਂ ਵਿਚ ਆਮ ਆਦਮੀ ਪਾਰਟੀ ਬਿਨਾ ਮੁਕਾਬਲਾ ਜਿੱਤ ਚੁੱਕੀ ਹੈ | ਇਸੇ ਤਰ੍ਹਾਂ ਬਾਕੀ ਬਲਾਕ ਸੰਮਤੀ ਜ਼ੋਨਾਂ ਤੇ ਜ਼ਿਲ੍ਹਾ ਪ੍ਰੀਸ਼ਦਾ ਵਿਚ ਆਪ ਦੀ ਰਿਕਾਰਡਤੋੜ ਜਿੱਤ ਹੋਵੇਗੀ | ਉਨ੍ਹਾਂ ਤੋਂ ਪਹਿਲਾਂ ਮਾਰਕਿਟ ਕਮੇਟੀ ਚੇਅਰਮੈਨ ਬਲਦੇਵ ਸਿੰਘ ਬੱਬੂ, ਬਲਾਕ ਪ੍ਰਧਾਨ ਕੈਪਟਨ ਕਸ਼ਮੀਰ ਸਿੰਘ, ਸਰਪੰਚ ਜਸਵੰਤ ਸਿੰਘ, ਸੰਮਤੀ ਮੈਂਬਰ ਪਿ੍ਥੀਪਾਲ ਸਿੰਘ ਘੋਨੇਵਾਹਲਾ, ਅਮਰੀਕ ਸਿੰਘ ਢਿੱਲੋਂ, ਸਰਪੰਚ ਸ਼ੇਰ ਸਿੰਘ ਅਵਾਣ, ਪ੍ਰਗਟ ਸਿੰਘ ਮੰਦਰਾਂਵਾਲਾ, ਸਾਬਕਾ ਸਰਪੰਚ ਜਸਪਾਲ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਓ. ਐੱਸ. ਡੀ. ਗੁਰਜੰਟ ਸਿੰਘ ਸੋਹੀ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸਰਪੰਚ ਸੰਤੋਖ ਸਿੰਘ ਕੋਟ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਾਬਕਾ ਸਰਪੰਚ ਕਾਬਲ ਸਿੰਘ ਪਸ਼ੀਆ, ਸਰਪੰਚ ਬਲਰਾਜ ਸਿੰਘ ਗਿੱਲ, ਸਰਪੰਚ ਅੰਮਿ੍ਤਪਾਲ ਸਿੰਘ ਪੰਡੋਰੀ, ਹਜੂਰ ਸਿੰਘ ਅਵਾਣ, ਸਰਪੰਚ ਕੁਲਜੀਤ ਸਿੰਘ ਮੰਦਰਾਂਵਾਲਾ, ਸਰਪੰਚ ਪੰਜਾਬ ਸਿੰਘ ਪਸ਼ੀਆ, ਸਰਪੰਚ ਗੁਰਦੇਵ ਸਿੰਘ ਕਤਲੇ, ਹੈਪੀ ਚਾਹੜਪੁਰ, ਕੁਲਵੰਤ ਸਿੰਘ ਥੋਬਾ, ਲਵਦੀਪ ਸਿੰਘ ਨੰਗਲ, ਨੰਬਰਦਾਰ ਨਰਿੰਦਰ ਸਿੰਘ ਮਲਕਪੁਰ, ਸਰਪੰਚ ਡਿੰਪਲ ਬਗਵਾਨਪੁਰਾ, ਸਰਪੰਚ ਗੁਰਦਿਆਲ ਸਿੰਘ ਜੱਟਾ, ਅਵਤਾਰ ਸਿੰਘ ਜੱਟਾ, ਰਣਜੀਤ ਸਿੰਘ ਕੋਟ ਤੋਂ ਇਲਾਵਾ ਇਲਾਕੇ ਭਰ ਦੇ ਪੰਚ ਸਰਪੰਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ੋਨ ਖਾਨਪੁਰ ਤੋਂ ਕਾਂਗਰਸੀ ਉਮੀਦਵਾਰ ਬੀਬੀ ਰਜਿੰਦਰਪਾਲ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਉਮੀਦਵਾਰਾਂ ਦੇ ਹੱਕ 'ਚ 'ਆਪ' ਆਗੂਆਂ ਵਲੋਂ ਚੋਣ ਪ੍ਰਚਾਰ ਤੇਜ
Ad Position 24