27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਰਹੱਦੀ ਪਿੰਡ ਧਨੋਆ ਤੋਂ 40 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 08-12-2025
ਅਟਾਰੀ, 7 ਦਸੰਬਰ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਧਨੋਆ ਕਲਾਂ ਤੋਂ 40 ਪਰਿਵਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਅਕਾਲੀ ਆਗੂ ਜੈਪਾਲ ਸਿੰਘ ਹਰਦੋਰਤਨ ਦੀ ਮਿਹਨਤ ਸਦਕਾ ਇਹ ਪਰਿਵਾਰ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜਾਰ ਸਿੰਘ ਰਣੀਕੇ ਨਾਲ ਜੁੜੇ ਹਨ | ਪਰਿਵਾਰਾਂ ਨੂੰ ਸ਼ਾਮਿਲ ਕਰਨ ਲਈ ਜਥੇ. ਗੁਲਜਾਰ ਸਿੰਘ ਰਣੀਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਜਥੇ. ਗੁਲਜਾਰ ਸਿੰਘ ਰਣੀਕੇ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਖੜੇ ਕੀਤੇ ਗਏ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਕਿਹਾ | ਜੈਪਾਲ ਸਿੰਘ ਅਤੇ ਸ਼ਾਮਿਲ ਹੋਏ ਵਰਕਰਾਂ ਨੇ ਵਿਸ਼ਵਾਸ ਦਵਾਇਆ ਕਿ ਉਹ ਉਮੀਦਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹਿਣਗੇ ਅਤੇ ਜਿੱਤ ਲਈ ਪੂਰਾ ਜ਼ੋਰ ਲਗਾਉਣਗੇ | ਇਸ ਮੌਕੇ ਅਕਾਲੀ ਆਗੂ ਅਜਮੇਰ ਸਿੰਘ ਘਰਿੰਡੀ, ਅਨੋਖ ਸਿੰਘ, ਜਗਜੀਤ ਸਿੰਘ, ਤਰਲੋਚਨ ਸਿੰਘ, ਜਗਰੂਪ ਸਿੰਘ, ਗੁਰਜੀਤ ਸਿੰਘ, ਸ਼ਬਾਜ ਸਿੰਘ, ਮੇਜਰ ਸਿੰਘ, ਨਿਸ਼ਾਨ ਸਿੰਘ, ਕਰਨ ਸਿੰਘ ਗਿੱਲ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਜਗਦੀਸ਼ ਸਿੰਘ, ਹੀਰਾ ਸਿੰਘ, ਗੁਰਮੀਤ ਸਿੰਘ, ਗੁਰਵੇਲ ਸਿੰਘ, ਜਸ਼ਨਦੀਪ ਸਿੰਘ, ਰਾਜਵਿੰਦਰ ਸਿੰਘ ਰਾਜੂ, ਰਕੇਸ਼ ਕੁਮਾਰ, ਜੋਬਨਜੀਤ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਗੁਰਲਾਲ ਸਿੰਘ, ਰਣਜੀਤ ਸਿੰਘ, ਸੁੱਖਾ ਸਿੰਘ ਮੈਂਬਰ, ਭੁਪਿੰਦਰ ਸਿੰਘ, ਰੁਪਿੰਦਰ ਸਿੰਘ, ਹਰਮੇਸ਼ ਕੁਮਾਰ, ਬੀਰਾ ਸਿੰਘ, ਕਸ਼ਮੀਰ ਸਿੰਘ, ਗੁਰਿੰਦਰ ਸਿੰਘ, ਜਗਜੀਤ ਸਿੰਘ, ਤਰਲੋਚਨ ਸਿੰਘ, ਅਨੋਖ ਸਿੰਘ, ਅਪਾਰ ਸਿੰਘ, ਜਤਿੰਦਰ ਸਿੰਘ ਮਾਨ, ਬਲਜੀਤ ਸਿੰਘ, ਅਜੀਤ ਸਿੰਘ, ਰਾਜਾ ਸਿੰਘ, ਸੋਨੂ ਸਿੰਘ, ਜਰਨੈਲ ਸਿੰਘ, ਸਿਤਾਰਾ ਸਿੰਘ, ਹਰਚੰਦ ਸਿੰਘ ਅਤੇ ਗੁਰਸਾਹਿਬ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਅੱਜ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ - ਪ੍ਰਧਾਨ ਗੁਰਵਿੰਦਰ, ਜੈਮਲ ਸਿੰਘ ਅਗਲੀ ਖ਼ਬਰ ਅਕਾਲੀ ਦਲ ਦੇ ਉਮੀਦਵਾਰ ਬੀਬੀ ਰਣਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਆਰੰਭ
Ad Position 24