27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸੂਬੇ ਦੀ ਬਿਹਤਰੀ ਲਈ ਲੋਕ ਭਾਜਪਾ ਨੂੰ ਵੋਟ ਦੇਣ : ਹਰਦੀਪ ਗਿੱਲ

Ad Position 21
No active advertisement
ਅਜੀਤ ਡੈਸਕ 08-12-2025
ਗਹਿਰੀ ਮੰਡੀ ਤੋਂ ਭਾਜਪਾ ਉਮੀਦਵਾਰ ਦੇ ਹੱਕ ਵਿਚ ਮੀਟਿੰਗ
ਜੰਡਿਆਲਾ ਗੁਰੂ, 7 ਦਸੰਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਬਲਾਕ ਸੰਮਤੀ ਜ਼ੋਨ ਗਹਿਰੀ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਦੇ ਹੱਕ ਵਿਚ ਇਕ ਮੀਟਿੰਗ ਹੋਈ ਜਿਸ ਵਿਚ ਭਾਜਪਾ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਨੇ ਬੋਲਦਿਆਂ ਹਰਜਿੰਦਰ ਸਿੰਘ ਦੇ ਹੱਕ ਵਿਚ ਵੋਟਾਂ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ | ਹਰਦੀਪ ਗਿੱਲ ਨੇ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆ ਸਕਦੀ ਹੈ | ਭਾਜਪਾ ਸ਼ਾਸਤ ਪ੍ਰਦੇਸ਼ਾਂ ਵਿਚ ਗਰੀਬ ਵਰਗ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਲੋਕ ਇਨਾ ਸਹੂਲਤਾਂ ਤੋਂ ਵਾਂਝੇ ਹਨ | ਹਰਿਆਣਾ ਤੇ ਦਿੱਲੀ ਦੀ ਸਰਕਾਰ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਸਹਾਇਤਾ ਰਾਸ਼ੀ 2000 ਤੋਂ ਵੱਧ ਰਾਸ਼ੀ ਹਰ ਮਹੀਨੇ ਦਿੱਤੀ ਜਾ ਰਹੀ ਪਰ ਪੰਜਾਬ ਦੀ ਆਮ ਆਦਮੀ ਪਾਰਟੀ ਆਪਣੇ ਕੀਤੇ ਵਾਅਦੇ ਤੋਂ ਭੱਜ ਰਹੀ ਹੈ | ਇਸ ਲਈ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਨੇਕ ਨੀਤੀ ਵਾਲੀ ਭਾਜਪਾ ਦੇ ਹੱਕ ਵਿਚ ਕਰਨਾ ਚਾਹੀਦਾ ਹੈ | ਇਸ ਮੌਕੇ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ 11 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ | ਇਸ ਮੌਕੇ ਭਾਜਪਾ ਦੇ ਸੰਮਤੀ ਉਮੀਦਵਾਰ ਹਰਜਿੰਦਰ ਸਿੰਘ, ਹਰਦਿਆਲ ਸਿੰਘ, ਮਨਪ੍ਰੀਤ ਕੌਰ, ਸੁਰਜੀਤ ਕੌਰ ਤੋਂ ਇਲਾਵਾ ਹੋਰ ਵੀ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਕਾਸ ਕਾਰਜਾਂ 'ਚ ਲਈ 'ਆਪ' ਉਮੀਦਵਾਰਾਂ ਦੀ ਜਿੱਤ ਜ਼ਰੂਰੀ-ਤਲਬੀਰ ਗਿੱਲ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਸਵੰਤ ਨੰਗਲ ਪੰਨ... ਅਗਲੀ ਖ਼ਬਰ ਹਲਕਾ ਅਜਨਾਲਾ ਅੰਦਰ ਕਾਂਗਰਸ ਪਾਰਟੀ ਵਲੋਂ ਚੋਣਾਂ ਦਾ ਬਾਈਕਾਟ-ਹਰਪ੍ਰਤਾਪ ਵਿਧਾਇਕ ਸੁੱਖ ਸਰਕਾਰੀਆ ਅਤੇ ਦਿਲਰਾਜ ਸਿੰਘ 'ਤ...
Ad Position 24